ਬਠਿੰਡਾ:ਲਖੀਮਪੁਰ ਖ਼ੀਰੀ (Lakhimpur Khiri) ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ‘ਤੇ ਸਮੁੱਚੇ ਦੇਸ਼ ਵਿੱਚ ਕਿਸਾਨਾਂ ਵੱਲੋਂ ਰੇਲਵੇ ਟਰੈਕ ਰੋਕੇ ਗਏ। ਇਸੇ ਕੜੀ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਮੌੜ ਮੰਡੀ ਰਾਮਪੁਰਾ ਫੂਲ ਅਤੇ ਬਠਿੰਡਾ ਦੇ ਜੰਕਸ਼ਨ ਨੇੜੇ ਮੁਲਤਾਨੀਆ ਪੁਲ ਹੇਠਾਂ ਕਿਸਾਨਾਂ ਵੱਲੋਂ ਰੇਲਵੇ ਟਰੈਕ (Railway track) ਰੋਕ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ: ਰੇਲਾਂ ਰੋਕਣ ਨਾਲ ਹੱਲ ਨਾ ਨਿਕਲਿਆ ਤਾਂ ਬਣਾਈ ਜਾਵੇਗੀ ਅਗਲੀ ਰਣਨੀਤੀ: ਰਾਕੇਸ਼ ਟਿਕੈਤ
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਬੀਐੱਸਐੱਫ (BSF) ਦਾ ਦਾਇਰਾ ਪੰਦਰਾਂ ਤੋਂ ਪੰਜਾਹ ਕਰਨ ਦੇ ਪਿੱਛੇ ਬਹੁਤ ਵੱਡੀ ਸਾਜ਼ਿਸ਼ ਹੈ, ਕੇਂਦਰ ਵੱਲੋਂ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਪੰਜਾਬ ਦੇ ਲੋਕਾਂ ਨੂੰ ਦਬਾਉਣਾ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਪਰ ਪੰਜਾਬ ਦੇ ਲੋਕ ਵੀ ਅਜਿਹਾ ਨਹੀਂ ਹੋਣ ਦੇਣਗੇ।
ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ‘ਤੇ ਕਿਸਾਨਾਂ ਨੇ ਬਠਿੰਡਾ ਜ਼ਿਲ੍ਹੇ ‘ਚ ਤਿੰਨ ਜਗ੍ਹਾ ਰੋਕੇ ਰੇਲਵੇ ਟਰੈਕ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਨਸ਼ਾ ਆ ਰਿਹਾ ਹੈ ਤਾਂ ਕੇਂਦਰੀ ਬਲ ਜੋ ਸਰਹੱਦਾਂ ‘ਤੇ ਮੌਜੂਦ ਹਨ ਉਹ ਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਐਸਐਫ ਦਾ ਦਾਇਰਾ ਵਧਾਉਣ ਨਾਲ ਅਸਿੱਧੇ ਰੂਪ ਵਿੱਚ ਪੰਜਾਬ ਦੇ ਲੋਕਾਂ ਦੇ ਘਰਾਂ ਤੱਕ ਕੇਂਦਰ ਸਰਕਾਰ ਆਪਣੀ ਪਹੁੰਚ ਬਣਾ ਰਹੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਦਬਾਇਆ ਜਾ ਸਕੇ।
ਇਹ ਵੀ ਪੜੋ: ਕਿਸਾਨਾਂ ਦਾ ਰੇਲ ਰੋਕੋ ਅੰਦੋਲਨ: ਬਰਨਾਲਾ ’ਚ ਕਿਸਾਨਾਂ ਨੇ ਰੇਲਵੇ ਟ੍ਰੇਕ ਕੀਤਾ ਜਾਮ
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਇਸ ਸ਼ਾਂਤਮਈ ਰਹੇਗਾ ਅਤੇ ਲਖਨਊ ਵਿਖੇ ਹੋ ਰਹੀ ਕਿਸਾਨ ਮਹਾਂਪੰਚਾਇਤ ਕੇਂਦਰ ਦੀ ਭਾਜਪਾ ਸਰਕਾਰ ਤੇ ਤਾਬੂਤ ‘ਚ ਆਖਰੀ ਕਿੱਲ ਸਾਬਤ ਹੋਵੇਗੀ। ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿਵੇਂ-ਜਿਵੇਂ ਆਦੇਸ਼ ਆਉਣਗੇ ਉਸੇ ਤਰ੍ਹਾਂ ਉਹ ਪੰਜਾਬ ਅਤੇ ਪੂਰੇ ਦੇਸ਼ ਵਿਚ ਆਪਣਾ ਸੰਘਰਸ਼ ਜਾਰੀ ਰੱਖਣਗੇ ਅਤੇ ਹਰ ਹਾਲਤ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਰਹਿਣਗੇ।