ਬਠਿੰਡਾ:ਪੰਜਾਬ ਸਰਕਾਰ ਵੱਲੋਂ ਇੱਕ ਅਪ੍ਰੈਲ ਤੋਂ ਹਾੜ੍ਹੀ ਦੀ ਫ਼ਸਲ ਦੀ ਖ਼ਰੀਦ (Procurement of rabi crop from April 1) ਨੂੰ ਲੈ ਕੇ ਪੁਖਤਾ ਪ੍ਰਬੰਧ ਦੇ ਦਾਅਵੇ ਕੀਤੇ ਗਏ ਸਨ, ਪਰ ਮੰਡੀ ਵਿੱਚ ਕਣਕ ਲੈ ਕੇ ਆਏ ਕਿਸਾਨਾਂ (Farmers) ਨੇ ਕਿਹਾ ਕਿ 24 ਘੰਟੇ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਫ਼ਸਲ ਖਰੀਦਣ ਲਈ ਕੋਈ ਵੀ ਏਜੰਸੀ ਦੇ ਅਧਿਕਾਰੀ ਨਹੀਂ ਪਹੁੰਚਿਆ, ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਾਰ-ਵਾਰ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ, ਕਿ 200 ਰੁਪਏ ਬੋਨਸ ਦਿੱਤਾ ਜਾਵੇ।
ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਕਣਕ ਦਾ ਝਾੜ ਗਰਮੀ ਵੱਧ ਪੈਣ ਕਾਰਨ ਘਟ ਗਿਆ ਹੈ ਅਤੇ ਦੂਸਰੇ ਪਾਸੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ (Diesel and petrol prices) ਲਗਾਤਾਰ ਵੱਧ ਰਹੀਆਂ ਹਨ, ਉਨ੍ਹਾਂ ਕਿਹਾ ਕਿ ਝਾੜ ਘਟਣ ਦੇ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਨੁਕਸਾਨ ਹੈ, ਉੱਥੇ ਹੀ ਫਸਲ ਨੂੰ ਪਾਲਣ ਲਈ ਉਨ੍ਹਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪਿਆ ਹੈ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਪਹਿਲ ਦੇ ਆਧਾਰ ਤੇ ਕਿਸਾਨਾਂ ਨੂੰ ਬੋਨਸ ਜਾਰੀ ਕਰੇ।