ਪੰਜਾਬ

punjab

ETV Bharat / state

Farmers on CM Mann's Decision: ਫ਼ਸਲਾਂ ਦੇ ਨੁਕਸਾਨ 'ਤੇ ਸੀਐਮ ਮਾਨ ਦੇ ਐਲਾਨ ਤੋਂ ਨਾਖੁਸ਼ ਕਿਸਾਨ - crop loss

ਪੰਜਾਬ ਵਿੱਚ ਬੀਤੇ ਕੁੱਝ ਦਿਨਾਂ ਤੋਂ ਸਮੁੱਚੇ ਪੰਜਾਬ ਵਿਚ ਵਰ੍ਹੇ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੀ ਫਸਲ ਤਬਾਹ ਹੋ ਗਈ। ਇਸ ਉਤੇ ਕਿਸਾਨਾਂ ਵੱਲੋਂ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਸੀ, ਜਿਸ ਉਤੇ ਸਰਕਾਰ ਨੇ 15000 ਪ੍ਰੀਤ ਕਿੱਲਾ ਦੇਣ ਦਾ ਐਲਾਨ ਕੀਤਾ ਸੀ, ਪਰ ਕਿਸਾਨ ਸਰਕਾਰ ਦੇ ਇਸ ਫੈਸਲੇ ਤੋਂ ਮੁਤਮਈਨ ਨਹੀਂ ਹਨ। ਕਿਸਾਨਾਂ ਵੱਲੋਂ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਗਿਆ।

Farmers on CM Mann's Decision: Farmers unhappy with CM Mann's announcement on crop loss
Farmers on CM Mann's Decision: ਫ਼ਸਲਾਂ ਦੇ ਨੁਕਸਾਨ 'ਤੇ ਸੀਐਮ ਮਾਨ ਦੇ ਐਲਾਨ ਤੋਂ ਨਾਖੁਸ਼ ਕਿਸਾਨ

By

Published : Mar 27, 2023, 5:41 PM IST

ਬਠਿੰਡਾ:ਬੀਤੇ ਕੁੱਝ ਦਿਨਾਂ ਤੋਂ ਪਏ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਖੜ੍ਹੀਆਂ ਫ਼ਸਲਾਂ ਖਰਾਬ ਕਰ ਦਿੱਤੀਆਂ ਹਨ। ਕੁੱਝ ਕਿਸਾਨ ਦੁੱਖੀ ਹੋ ਕੇ ਖੁਦ ਹੀ ਆਪਣੀ ਫਸਲ ਵਾਹੁਣ ਲਈ ਮਜ਼ਬੂਰ ਹੋ ਗਏ ਹਨ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਫ਼ਸਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਸਾਨਾਂ ਲਈ ਐਲਾਨ ਕੀਤੇ ਹਨ।

ਮੁਆਵਜ਼ਾ ਰਾਸ਼ੀ 'ਚ ਵਾਧਾ:ਮੁੱਖ ਮੰਤਰੀ ਮਾਨ ਨੇ ਐਲਾਨ ਕਰਦਿਆ ਕਿਹਾ ਕਿ ਹੁਣ ਪੁਰਾਣਾ ਸਿਸਟਮ ਨਹੀਂ ਰਹੇਗਾ। ਹੁਣ 75 ਫ਼ੀਸਦੀ ਤੋਂ 100 ਫ਼ੀਸਦੀ ਤੱਕ ਜਿੰਨਾ ਵੀ ਨੁਕਸਾਨ ਦਾ ਫਸਲ ਦਾ ਹੋਇਆ ਹੋਵੇਗਾ, ਉਸ ਦਾ 15 ਹਜ਼ਾਰ ਰੁਪਏ ਪ੍ਰਤੀ ਏਕੜ, ਯਾਨੀ 25 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਤਰ੍ਹਾਂ, ਸੀਐਮ ਮਾਨ ਨੇ ਕਿਹਾ ਕਿ 33 ਤੋਂ 75 ਫ਼ੀਸਦੀ ਤੱਕ ਜਿਹੜਾ ਪਹਿਲਾਂ 5400 ਮੁਆਵਜ਼ਾ ਮਿਲਦਾ ਸੀ, ਉਸ ਵਿੱਚ 25 ਫ਼ੀਸਦੀ ਵਾਧਾ ਕਰਦੇ ਹੋਏ, ਹੁਣ 6, 750 ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ :CM Mann Big Decision: ਫ਼ਸਲਾਂ ਦੇ ਨੁਕਸਾਨ 'ਤੇ ਸੀਐਮ ਮਾਨ ਦਾ ਵੱਡਾ ਐਲਾਨ, ਮੁਆਵਜ਼ਾ ਰਾਸ਼ੀ ਵਿੱਚ ਕੀਤਾ ਵਾਧਾ

ਘੱਟੋ ਘੱਟ ਪੰਜਾਹ ਹਜਾਰ ਰੁਪਏ : ਪਰ ਉਥੇ ਹੀ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਸੱਦੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ ਕਾਰਨ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਭਾਵੇਂ ਬੀਤੇ ਦਿਨੀਂ ਮੁੱਖ ਮੰਤਰੀ ਵੱਲੋਂ ਪ੍ਰਤੀ ਏਕੜ 15 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ। ਪਰ ਸੰਜੁਕਤ ਕਿਸਾਨ ਮੋਰਚੇ ਵੱਲੋਂ ਇਸ ਨੂੰ ਬਹੁਤ ਨਿਗਉਣਾ ਮੁਆਵਜ਼ਾ ਦੱਸਦੇ ਹੋਏ ਘੱਟੋ ਘੱਟ ਪੰਜਾਹ ਹਜਾਰ ਰੁਪਏ ਪ੍ਰਤੀ ਏਕੜ ਮੁਆਵਜੇ ਦੀ ਮੰਗ ਕੀਤੀ ਗਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਪ੍ਰਤੀ ਏਕੜ ਕਿਸਾਨ ਦਾ ਐਨਾ ਖਰਚਾ ਫਸਲ ਨੂੰ ਬੀਜਣ ਸਮੇਂ ਹੀ ਆ ਜਾਂਦਾ ਹੈ।

ਹਫਤੇ ਦੇ ਅੰਦਰ-ਅੰਦਰ ਗਰਦਾਵਰੀਆਂ : ਸਰਕਾਰ ਨੂੰ ਚਾਹੀਦਾ ਹੈ ਕਿ ਉਸਨੂੰ ਗੁਜ਼ਾਰੇ ਲਈ ਘੱਟੋ-ਘੱਟ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ ਇਸਦੇ ਨਾਲ ਹੀ ਕਿਸਾਨ ਜਥੇਬੰਦੀਆਂ ਦਾ ਕਹਿਣਾ ਸੀ ਕਿ ਕਾਸ਼ਤਕਾਰ ਨੂੰ ਵੀ ਮੁਆਵਜਾ ਦਿੱਤਾ ਜਾਵੇ ਕਈ ਵਾਰ ਜ਼ਮੀਨ ਦੇ ਮਾਲਕ ਦੇਸ਼ਾਂ ਵਿੱਚ ਬੈਠੇ ਹੁੰਦੇ ਹਨ ਅਤੇ ਉਹਨਾਂ ਦੀ ਜ਼ਮੀਨ ਠੇਕੇ 'ਤੇ ਕੋਈ ਹੋਰ ਕਾਸ਼ਤ ਕਰ ਰਿਹਾ ਹੁੰਦਾ ਹੈ ਜਿਸ ਕਾਰਨ ਹੈ ਕਿ ਇਹ ਜ਼ਮੀਨ ਲੈਣ ਵਾਲੇ ਕਿਸਾਨ ਦੇ ਹੱਥ ਪੱਲੇ ਕੁਝ ਨਹੀਂ ਪੈਂਦਾ ਅਤੇ ਉਹ ਮੁਆਵਜ਼ੇ ਲਈ ਦਫ਼ਤਰਾਂ ਦੇ ਚੱਕਰ ਕਰਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਕ ਹਫਤੇ ਦੇ ਅੰਦਰ-ਅੰਦਰ ਗਰਦਾਵਰੀਆਂ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਮੁਆਵਜਾ ਦਿੱਤਾ ਜਾਵੇ ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀ ਇਹ ਜਾਇਜ਼ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਇਹ ਸੰਘਰਸ਼ ਤਿੱਖਾ ਕਰਨਗੇ।

ABOUT THE AUTHOR

...view details