ਬਠਿੰਡਾ : ਪਿਛਲੇ ਦਿਨੀਂ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਪਰਮਿੰਦਰ ਸਿੰਘ ਝੋਟਾ ਨੂੰ ਰਿਹਾਅ ਕਰਵਾਉਣ ਲਈ ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਆਪਣਾ ਸਮਰਥਨ ਦਿੰਦੇ ਹੋਏ 21 ਜੁਲਾਈ ਨੂੰ ਹੋਣ ਵਾਲੇ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ ਹੈ। ਅੱਜ ਬਠਿੰਡਾ ਦੇ ਚੱਲਣ ਪਾਰਕ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਨਸ਼ਿਆਂ ਖਿਲਾਫ ਬੈਠਕ ਕੀਤੀ ਗਈ ਹੈ।
ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਪਰਮਿੰਦਰ ਝੋਟੇ ਦੇ ਹੱਕ 'ਚ ਉਤਰੀਆਂ ਕਿਸਾਨ ਜਥੇਬੰਦੀਆਂ - ਨਸ਼ਿਆਂ ਦੇ ਖਿਲਾਫ ਪਰਮਿੰਦਰ ਸਿੰਘ ਝੋਟਾ
ਪਰਮਿੰਦਰ ਝੋਟਾ ਦੇ ਹੱਕ ਵਿੱਚ ਕਿਸਾ ਜਥੇਬੰਦੀਆਂ ਵੀ ਉਤਰੀਆਂ ਹਨ। ਝੋਟੇ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਵਾਉਣ ਲਈ 21 ਜੁਲਾਈ ਨੂੰ 5 ਜ਼ਿਲ੍ਹਿਆਂ ਦਾ ਇਕੱਠ ਰੱਖਿਆ ਗਿਆ ਹੈ। ਇਸ ਲਈ ਮੈਮੋਰੰਡਮ ਦਿੱਤਾ ਗਿਆ ਹੈ।
ਮਾਨਸਾ ਵਿੱਚ ਸੱਦਿਆ ਗਿਆ ਹੈ ਵੱਡਾ ਇਕੱਠ :ਜਾਣਕਾਰੀ ਮੁਤਾਬਿਕ ਇਸ ਬੈਠਕ ਦੀ ਅਗਵਾਈ ਕਰਦਿਆਂ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਆਖਿਆ ਕਿ ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ ਪਾਉਣ ਲਈ ਜੇਕਰ ਕੋਈ ਵਿਅਕਤੀ ਆਵਾਜ਼ ਉਠਾਉਂਦਾ ਹੈ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਡੰਡੇ ਦੇ ਜ਼ੋਰ ਉੱਤੇ ਉਸ ਆਵਾਜ਼ ਨੂੰ ਦਬਾਇਆ ਜਾਂਦਾ ਹੈ। ਪਿਛਲੇ ਦਿਨੀ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵੱਡੀ ਪੱਧਰ ਉੱਤੇ ਮੁਹਿੰਮ ਛੇੜਨ ਵਾਲੇ ਪਰਮਿੰਦਰ ਸਿੰਘ ਝੋਟਾ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਪਰਮਿੰਦਰ ਸਿੰਘ ਝੋਟਾ ਨੂੰ ਜੇਲ੍ਹ ਵਿਚੋਂ ਰਿਹਾਅ ਕਰਵਾਉਣ ਲਈ ਵੱਡੀ ਗਿਣਤੀ ਵਿੱਚ ਸੰਘਰਸ਼ਸ਼ੀਲ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਇੱਕੀ ਜੁਲਾਈ ਨੂੰ ਵੱਡਾ ਇਕੱਠ ਮਾਨਸਾ ਵਿਖੇ ਰੱਖਿਆ ਗਿਆ ਹੈ।
- Girl Committed Suicide: ਲੁਧਿਆਣਾ ਦੇ ਨਿੱਜੀ ਇੰਸਟੀਚਿਊਟ ਵਿੱਚ 17 ਸਾਲ ਦੀ ਲੜਕੀ ਵਲੋਂ ਖੁਦਕੁਸ਼ੀ
- Ram Rahim Parole: ਰਾਮ ਰਹੀਮ ਨੂੰ ਇਕ ਵਾਰ ਫਿਰ ਮਿਲੀ 30 ਦਿਨਾਂ ਦੀ ਪੈਰੋਲ, 30 ਮਹੀਨਿਆਂ ਦੀ ਕੈਦ ਵਿੱਚ 7ਵੀਂ ਵਾਰ ਆ ਰਿਹਾ ਬਾਹਰ
- ਗੁਰਦਾਸਪੁਰ 'ਚ ਧੁੱਸੀ ਬੰਨ੍ਹ ਟੁੱਟਣ ਕਾਰਨ ਲਾਂਘੇ 'ਚ ਪਹੁੰਚਿਆ ਪਾਣੀ, ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ 'ਤੇ ਪਾਬੰਦੀ
ਭਾਰਤੀ ਕਿਸਾਨ ਯੂਨੀਅਨ ਵਲੋਂ ਇਸੇ ਇਕਠ ਵਿੱਚ ਪੰਜ ਜ਼ਿਲ੍ਹਿਆਂ ਦੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਜ਼ੋਰਦਾਰ ਪ੍ਰਦਰਸ਼ਨ ਕਰਕੇ ਪਰਮਿੰਦਰ ਸਿੰਘ ਝੋਟਾ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਹਨਾਂ ਦੀ ਸੁਣਵਾਈ ਨਹੀਂ ਹੁੰਦੀ ਤਾਂ ਇਹ ਮੋਰਚਾ ਲੰਬਾ ਚੱਲੇਗਾ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਵਰਕਰਾਂ ਵੱਲੋਂ ਪਾਰਕ ਤੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਤਕ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ। ਅਧਿਕਾਰੀਆਂ ਨੂੰ ਮੈਮੋਰੰਡਮ ਦਿੱਤਾ ਗਿਆ ਅਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ।