ਬਠਿੰਡਾ:ਪੰਜਾਬ ਵਿੱਚ ਇਸ ਸਮੇਂ ਨਸ਼ਿਆਂ ਦਾ ਮੁੱਦਿਆਂ ਗਰਮਾਇਆ ਹੋਇਆ ਹੈ। ਇਸੇ ਨੂੰ ਲੈ ਕੇ ਹੁਣ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਠਿੰਡਾ ਦੇ ਟੀਚਰ ਹੋਮ ਵਿਚ ਵਿਸ਼ੇਸ਼ ਬੈਠਕ ਕੀਤੀ ।ਇਸ ਬੈਠਕ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਬਲਕਰਨ ਸਿੰਘ ਬਰਾੜ ਸੂਬਾ ਪ੍ਰਧਾਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਨਸ਼ਾ ਵੱਡੇ ਪੱਧਰ 'ਤੇ ਫੈਲਿਆ ਹੋਇਆ ਹੈ। ਇਸੇ ਕਾਰਨ ਲਗਾਤਾਰ ਪੰਜਾਬ ਦੇ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਇਸੇ ਦੇ ਚਲਦੇ ਹੋਣ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਠਿੰਡਾ ਵਿੱਚ 3 ਸਤੰਬਰ ਨੂੰ ਕਨਵੈਨਸ਼ਨ ਰੱਖੀ ਗਈ ਹੈ ਅਤੇ ਇਸ ਕਨਵੈਨਸ਼ਨ ਦੌਰਾਨ ਨਸ਼ੇ ਦੇ ਮੁੱਦੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ।
ਨਸ਼ਾ ਰੋਕਣ ਲਈ ਕਿਸਾਨ ਜਥੇਬੰਦੀਆਂ ਕਰ ਸਕਦੀਆਂ ਨੇ ਵੱਡੇ ਸੰਘਰਸ਼ ਦਾ ਐਲਾਨ - ਨਸ਼ੇ ਨੂੰ ਰੋਕਣ ਦੇ ਉਪਰਾਲੇ
ਨੌਜਵਾਨ ਲਗਾਤਾਰ ਨਸ਼ਿਆਂ ਕਾਰਨ ਆਪਣਾ ਘਰ ਅਤੇ ਜ਼ਿੰਦਗੀ ਬਰਬਾਦ ਕਰ ਰਹੇ ਹਨ।ਇਸ ਸਭ ਨੂੰ ਦੇਖਦੇ ਹੁਣ ਖੁਦ ਕਿਸਾਨ ਜੱਥੇਬੰਦੀਆਂ ਵੱਲੋਂ ਨਸ਼ੇ ਖਿਲਾਫ਼ ਵੱਡੇ ਐਕਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ।
Published : Aug 22, 2023, 8:30 PM IST
ਨਸ਼ੇ ਨੂੰ ਰੋਕਣ ਦੇ ਉਪਰਾਲੇ: ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਪ੍ਰਕੋਪ ਨੂੰ ਕਿਸ ਤਰਾਂ ਰੋਕਿਆ ਜਾਵੇ ਅਤੇ ਕਿਸ ਤਰਾਂ ਇਸ ਦੀ ਰੋਕਥਾਮ ਕੀਤੀ ਜਾਵੇ ਇਸ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਪ੍ਰਕੋਪ ਨੂੰ ਰੋਕਣ ਲਈ ਬਣਦੇ ਕਦਮ ਚੁੱਕੇ ਜਾਣ ਭਾਵੇਂ ਪਿੰਡ ਪੱਧਰ ਉੱਪਰ ਨਸ਼ਾ ਰੋਕੂ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਇੱਕ ਮੁਹਿੰਮ ਛੇੜ ਕੇ ਨਸ਼ਾ ਤਸਕਰੀ ਨੂੰ ਰੋਕਿਆ ਜਾ ਰਿਹਾ ਹੈ ਪਰ ਹੁਣ ਪੰਜਾਬ ਪੁਲਿਸ ਵੱਲੋਂ ਇਹਨਾਂ ਨੌਜਵਾਨਾਂ ਖਿਲਾਫ ਹੀ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਹੈ ਜੋ ਕਿ ਸਰਾਸਰ ਗਲਤ ਹੈ।
- ਚੰਡੀਗੜ੍ਹ 'ਚ ਦਾਖਿਲ ਹੋਣ ਦੀ ਕਿਸਾਨਾਂ ਨੇ ਕੀਤੀ ਤਿਆਰੀ, ਟ੍ਰਾਈਸਿਟੀ ਛਾਉਣੀ 'ਚ ਤਬਦੀਲ, ਪੁਲਿਸ ਨੇ ਬੰਦ ਕੀਤੇ ਐਂਟਰੀ ਪੁਆਇੰਟ
- Punjab Floods: ਬੰਨ੍ਹ ਟੁੱਟਣ ਕਾਰਣ ਫਸਲਾਂ ਹੋਈਆਂ ਤਬਾਹ, ਕਿਸਾਨਾਂ ਨੇ ਪ੍ਰਸ਼ਾਸਨ ਉੱਤੇ ਸਾਰ ਨਾ ਲੈਣ ਦੇ ਲਾਏ ਇਲਜ਼ਾਮ
- Sunny Deol News: ਸੰਸਦ ਮੈਂਬਰ ਸੰਨੀ ਦਿਓਲ ਨੇ ਸਿਆਸਤ ਤੋਂ ਕੀਤੀ ਨਾਂਹ, ਕਿਹਾ ਨਹੀਂ ਲੜਾਂਗਾ 2024 ਦੀਆਂ ਲੋਕ ਸਭਾ ਚੋਣਾਂ
ਸਰਕਾਰ 'ਤੇ ਸ਼ੱਕ: ਸੰਯੁਕਤ ਕਿਸਾਨ ਮੋਰਚੇ ਵੱਲੋਂ ਨਸ਼ੇ ਨੂੰ ਰੋਕਣ ਲਈ ਵੱਡੀ ਪੱਧਰ 'ਤੇ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਰੋਕਣ ਦਾ ਵਾਅਦਾ ਕੀਤਾ ਗਿਆ ਸੀ ਪਰ ਲਗਾਤਾਰ ਨਸ਼ਾ ਪੰਜਾਬ ਵਿੱਚ ਵੱਧ ਰਿਹਾ ਹੈ ਵਾਰ ਵਾਰ ਰੈਲੀਆਂ ਕਰਨ ਦੇ ਬਾਵਜੂਦ ਅਤੇ ਐਸਐਸਪੀ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਨਸ਼ੇ ਨੂੰ ਰੋਕਣ ਲਈ ਕਦਮ ਨਹੀਂ ਚੁੱਕੇ ਜਾ ਰਹੇ।ਇਸੇ ਕਾਰਨ ਸ਼ੰਕਾ ਇਹ ਵੀ ਜਾਹਿਰ ਕੀਤੀ ਜਾ ਰਹੀ ਹੈ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ ਕਿਉਂਕਿ ਨਾ ਹੀ ਪ੍ਰਸ਼ਾਸਨ ਅਤੇ ਨਾ ਹੀ ਸਰਕਾਰ ਨਸ਼ੇ ਦੇ ਮੁੱਦੇ ਤੇ ਕੋਈ ਗੱਲ ਕਰਨਾ ਚਾਹੁੰਦੀ ਹੈ। ਹੁਣ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਪਣੇ ਪੱਧਰ ਉੱਪਰ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਨਸ਼ੇ ਖਿਲਾਫ਼ ਸੰਘਰਸ ਛੇੜਿਆ ਜਾ ਰਹੀ ਹੈ ।