ਬਠਿੰਡਾ: ਖੇਤੀ ਕਾਨੂੰਨ (Agricultural law) ਰੱਦ ਕਰਾਉਣ ਲਈ ਦਿੱਲੀ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਨਵੀਂ ਜਾਨ ਪਾਉਣ ਲਈ ਹੁਣ ਕਿਸਾਨਾਂ ਵੱਲੋਂ ਪੰਜਾਬ ਵਿੱਚ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਕਿਸਾਨਾਂ ਵੱਲੋਂ ਸੋਸ਼ਲ ਮੀਡੀਆ (Social media) ’ਤੇ ਬਣਾਏ ਗਏ ਨਵੇਂ ਕਾਨੂੰਨਾਂ ਸਬੰਧੀ ਬੀਜੇਪੀ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਬਠਿੰਡਾ ਵਿਖੇ ਮਾਲਵਾ ਬੈਲਟ ਦੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (Bharti Kisan Union Sidhupur) ਦੇ ਆਗੂਆਂ ਦੀ ਬੈਠਕ ਕੀਤੀ। ਇਸ ਬੈਠਕ ਦੌਰਾਨ ਆਈਟੀ ਸੈੱਲ (IT CELL) ਦੀ ਸਥਾਪਨਾ ਕਰ ਕੇਂਦਰ ਸਰਕਾਰ (Central Government) ਨੂੰ ਘੇਰਨ ਦੀ ਤਿਆਰੀ ਆਰੰਭੀ ਗਈ।
Agricultural Law: ਕਿਸਾਨਾਂ ਵੱਲੋਂ ਸੋਸ਼ਲ ਮੀਡੀਆ ਮਾਮਲੇ ’ਚ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ
ਮਾਲਵਾ ਬੈਲਟ ਦੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (Bharti Kisan Union Sidhupur) ਦੇ ਆਗੂਆਂ ਦੀ ਬੈਠਕ ਕੀਤੀ। ਕਿਸਾਨ ਅੰਦੋਲਨ ਦੇ ਨਾਲ-ਨਾਲ ਹੁਣ ਕਿਸਾਨਾਂ ਵੱਲੋਂ ਸੋਸ਼ਲ ਮੀਡੀਆ (Social media) ’ਤੇ ਵੀ ਕੇਂਦਰ ਸਰਕਾਰ ਨੂੰ ਘੇਰਿਆ ਜਾਵੇਗਾ ਤਾਂ ਜੋ ਇਹ ਇਨ੍ਹਾਂ ਖੇਤੀ ਕਾਨੂੰਨਾਂ (Agricultural law) ਨੂੰ ਰੱਦ ਕਰਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (Bharti Kisan Union Sidhupur) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਇਸੇ ਕਾਰਨ ਕਿਸਾਨ ਅੰਦੋਲਨ ਦੇ ਨਾਲ-ਨਾਲ ਹੁਣ ਕਿਸਾਨਾਂ ਵੱਲੋਂ ਸੋਸ਼ਲ ਮੀਡੀਆ (Social media) ’ਤੇ ਵੀ ਕੇਂਦਰ ਸਰਕਾਰ ਨੂੰ ਘੇਰਿਆ ਜਾਵੇਗਾ ਤਾਂ ਜੋ ਇਹ ਇਨ੍ਹਾਂ ਖੇਤੀ ਕਾਨੂੰਨਾਂ (Agricultural law) ਨੂੰ ਰੱਦ ਕਰਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ ਜਦੋਂ ਤਕ ਇਹ ਤਿੰਨ ਖੇਤੀ ਕਾਨੂੰਨ (Agricultural law) ਰੱਦ ਨਹੀਂ ਹੁੰਦੇ ਅਤੇ ਕੇਂਦਰ ਸਰਕਾਰ (Central Government) ਖ਼ਿਲਾਫ਼ ਇਸੇ ਤਰ੍ਹਾਂ ਉਹ ਸੰਘਰਸ਼ ਹਰ ਪਲੇਟਫਾਰਮ ਤੇ ਜਾਰੀ ਰੱਖਣਗੇ।
ਇਹ ਵੀ ਪੜੋ: Farmar Protest:'ਕਿਸਾਨ ਅੰਦੋਲਨ ਨੂੰ ਲੈ ਕੇ ਕੋਰੋਨਾ ਕਾਰਨ ਨਹੀਂ ਬਣਾਈ ਜਾ ਰਹੀ ਕੋਈ ਨਵੀਂ ਰਣਨੀਤੀ'