ਬਠਿੰਡਾ:ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਵਿੱਚ ਵਧ ਰਹੀ ਮਹਿੰਗਾਈ ਖ਼ਿਲਾਫ਼ 10 ਵਜੇ ਤੋਂ ਲੈ ਕੇ 12 ਵਜੇ ਤੱਕ ਸਮੁੱਚੇ ਦੇਸ਼ ਵਿੱਚ ਜ਼ੋਰਦਾਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ।
ਇਸ ਦੇ ਚੱਲਦਿਆਂ ਅੱਜ ਬਠਿੰਡਾ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।ਸੜਕ ਤੇ ਵਿਕ ਲਗਾ ਕੇ ਜ਼ੋਰਦਾਰ ਹਾਰਨ ਵਜਾਏ ਗਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।