ਪੰਜਾਬ

punjab

ETV Bharat / state

ਕਿਸਾਨ ਜਥੇਬੰਦੀਆ ਵੱਲੋਂ PM. ਮੋਦੀ ਦਾ ਹੋਵੇਗਾ ਵਿਰੋਧ - ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ

5 ਜਨਵਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਪੰਜਾਬ ਪਹੁੰਚੇ ਰਹੇ ਹਨ। ਜਿੱਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਵੱਲੋਂ ਫ਼ਿਰੋਜ਼ਪੁਰ ਵਿਖੇ ਰੈਲੀ ਕੀਤੀ ਜਾਵੇਗੀ। ਇਸ ਮੌਕੇ ਕਈ ਵੱਡੇ ਲੀਡਰ ਮੌਜੂਦ ਰਹਿਣਗੇ। ਦੂਜੇ ਪਾਸੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੀ ਰੈਲੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਜਾ ਰਿਹਾ ਹੈ।

ਕਿਸਾਨ ਜਥੇਬੰਦੀਆ ਵੱਲੋਂ PM. ਮੋਦੀ ਦਾ ਹੋਵੇਗਾ ਵਿਰੋਧ
ਕਿਸਾਨ ਜਥੇਬੰਦੀਆ ਵੱਲੋਂ PM. ਮੋਦੀ ਦਾ ਹੋਵੇਗਾ ਵਿਰੋਧ

By

Published : Jan 1, 2022, 8:21 PM IST

ਬਠਿੰਡਾ:2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ (2022 Punjab Assembly Election) ਨੂੰ ਲੈਕੇ ਪੰਜਾਬ ਵਿੱਚ ਸਿਆਸਤ ਭਖ ਚੁੱਕੀ ਹੈ। ਪੰਜਾਬ ਵਿੱਚ ਸੱਤਾ ਹਾਸਲ ਕਰਨ ਦੇ ਲਈ ਸਾਰੀਆਂ ਪਾਰਟੀਆਂ ਵੱਲੋਂ ਪੰਜਾਬ ਵਿੱਚ ਰੈਲੀਆ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ5 ਜਨਵਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਪੰਜਾਬ ਪਹੁੰਚੇ ਰਹੇ ਹਨ। ਜਿੱਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਵੱਲੋਂ ਫ਼ਿਰੋਜ਼ਪੁਰ ਵਿਖੇ ਰੈਲੀ ਕੀਤੀ ਜਾਵੇਗੀ। ਇਸ ਮੌਕੇ ਕਈ ਵੱਡੇ ਲੀਡਰ ਮੌਜੂਦ ਰਹਿਣਗੇ। ਦੂਜੇ ਪਾਸੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੀ ਰੈਲੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਜਾ ਰਿਹਾ ਹੈ।

ਕਿਸਾਨ ਜਥੇਬੰਦੀਆ ਵੱਲੋਂ PM. ਮੋਦੀ ਦਾ ਹੋਵੇਗਾ ਵਿਰੋਧ

ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ (Farmer leaders) ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ 12 ਕਿਸਾਨ ਜਥੇਬੰਦੀਆ ਵੱਲੋਂ ਪੰਜਾਬ ਆ ਰਹੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੇ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ 2 ਜਨਵਰੀ ਨੂੰ ਇਹ 12 ਕਿਸਾਨ ਜਥੇਬੰਦੀਆ ਪੰਜਾਬ ਦੇ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੀਆਂ ਅਤੇ ਵੱਧ ਤੋਂ ਵੱਧ ਲੋਕਾਂ ਨੂੰ 5 ਜਨਵਰੀ ਨੂੰ ਕੀਤੇ ਜਾਣ ਵਾਲੇ ਪ੍ਰਧਾਨ ਮੰਤਰੀ ਮੋਦੀ (Prime Minister Narendra Modi) ਦੇ ਵਿਰੋਧ ਲਈ ਜਾਗਰੂਕ ਕਰਨਗੀਆਂ।

ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ (Central Government) ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਪਰ ਹਾਲੇ ਤੱਕ ਕੇਂਦਰ ਸਰਕਾਰ (Central Government) ਨੇ ਐੱਮ.ਐੱਸ.ਪੀ. ‘ਤੇ ਕੋਈ ਕਾਨੂੰਨ ਨਹੀਂ ਬਣਾਇਆ ਅਤੇ ਨਾ ਹੀ ਪੂਰੇ ਭਾਰਤ ਵਿੱਚ ਕਿਸਾਨਾਂ ‘ਤੇ ਦਰਜ ਕੀਤੇ ਪੁਲਿਸ ਪਰਚੇ ਰੱਦ ਕੀਤੇ ਹਨ। ਜਿਸ ਦੇ ਰੋਸ ਵਜੋਂ ਇਨ੍ਹਾਂ ਕਿਸਾਨ ਜਥੇਬੰਦੀਆ ਵੱਲੋਂ ਵਿਰੋਧ ਕੀਤਾ ਜਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ (Central Government) ਜਦੋਂ ਤੱਕ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਧਰਨੇ (Protests against the central government) ਜਾਰੀ ਰਹਿਣਗੇ।

ਇਸ ਮੌਕੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ‘ਤੇ ਬੋਲਦਿਆ ਕਿਹਾ ਕਿ ਕੇਂਦਰ ਸਰਕਾਰ (Central Government) ਵੱਲੋਂ ਇਨ੍ਹਾਂ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਨਾ ਤਾਂ ਮੁਆਵਾਜ਼ਾ ਦਿੱਤਾ ਗਿਆ ਹੈ ਅਤੇ ਨਾ ਹੀ ਪਰਿਵਾਰ ਦੇ ਕਿਸੇ ਮੈਂਬਰ ਨੂੰ ਕੋਈ ਸਰਕਾਰੀ ਨੌਕਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ:ਅੰਮ੍ਰਿਤਸਰ 'ਚ ਬਿਕਰਮਜੀਤ ਮਜੀਠੀਆ ਦੇ ਗੁੰਮਸ਼ੁਦਗੀ ਦੇ ਲੱਗੇ ਪੋਸਟਰ! ਰੱਖਿਆ ਇਹ ਇਨਾਮ........

ABOUT THE AUTHOR

...view details