ਬਠਿੰਡਾ: ਸ਼ਹਿਰ ਵਿੱਚ ਭਾਰਤੀ ਕਪਾਹ ਨਿਗਮ ਦੇ ਦਫ਼ਤਰ ਅੱਗੇ ਕਿਸਾਨਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਨਰਮੇ ਦੀ ਖ਼ਰੀਦ ਅਜੇ ਤੱਕ ਸ਼ੁਰੂ ਨਹੀਂ ਕੀਤੀ ਜਾ ਸਕੀ ਹੈ। ਉਨ੍ਹਾਂ ਨੇ ਦੱਸਿਆ ਕਿ ਨਰਮੇ ਦਾ ਸਰਕਾਰ ਵੱਲੋਂ 5400 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ ਤੇ ਸਰਕਾਰ ਵੱਲੋਂ ਅਜੇ ਤੱਕ ਨਰਮੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ। ਜਿਸ ਦਾ ਫ਼ਾਇਦਾ ਆੜ੍ਹਤੀਏ ਚੱਕ ਰਹੇ ਹਨ ਅਤੇ ਮਨ ਮਰਜ਼ੀ ਦੇ ਰੇਟ ਨਾਲ ਨਰਮੇ ਦੀ ਖਰੀਦ ਕਰ ਰਹੇ ਹਨ।
ਉਨ੍ਹਾਂ ਨੂੰ ਦੱਸਿਆ ਕਿ ਸੂਬੇ ਦੇ ਚਾਰ ਜ਼ਿਲ੍ਹਿਆਂ ਦੇ ਕਿਸਾਨ ਵੱਲੋਂ ਭਾਰਤੀ ਕਪਾਹ ਨਿਗਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਹੈ ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਜਲਦ ਤੋਂ ਜਲਦ ਨਰਮੇ ਖ਼ਰੀਦ ਸ਼ੁਰੂ ਕਰੇ ਤਾਂ ਕਿ ਕਿਸਾਨ ਆਪਣੀ ਨਰਮੇ ਦੀ ਫ਼ਸਲ ਨੂੰ ਸਸਤੇ ਵਿੱਚ ਨਾ ਵੇਚਣ।