ਬਠਿੰਡਾ: ਸੂਬੇ ਦੇ ਵਿੱਚ ਪਿਛਲੇ ਦਿਨੀਂ ਪਏ ਬੇਮੌਸਮੇ ਮੀਂਹ ਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਪੱਕੀ ਝੋਨੇ ਦੀ ਫਸਲ ਬਰਬਾਦ ਹੋ ਗਈ ਹੈ। ਬਰਬਾਦ ਹੋਈ ਫਸਲ ਨੂੰ ਲੈਕੇ ਜਿੱਥੇ ਕਿਸਾਨ (Farmers) ਚਿੰਤਾ ਦੇ ਵਿੱਚ ਡੁੱਬੇ ਹੋਏ ਹਨ ਉੱਥੇ ਹੀ ਕਿਸਾਨਾਂ ਦੇ ਵਿੱਚ ਸੂਬਾ ਸਰਕਾਰ (State Government) ਦੇ ਖਿਲਾਫ਼ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਕਿਸਾਨਾਂ ਵੱਲੋਂ ਸਰਕਾਰ ਤੋਂ ਫਸਲ ਖਰਾਬ ਹੋਣ ਨੂੰ ਲੈਕੇ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਹਾਲਾਕਿ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਮੁਆਵਜਾ ਦੇਣ ਦੀ ਗੱਲ ਕਹੀ ਗਈ ਹੈ ਪਰ ਕਿਸਾਨਾਂ ਦੇ ਵੱਲੋਂ ਜਲਦ ਮੁਆਵਜ਼ ਦੀ ਮੰਗ ਕੀਤੀ ਗਈ ਹੈ। ਇਸਦੇ ਨਾਲ ਹੀ ਕਿਸਾਨਾਂ ਦੇ ਵੱਲੋਂ ਮੰਡੀ ਦੇ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਲੈਕੇ ਵੀ ਸਰਕਾਰ ਤੋਂ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਗਈ ਹੈ।
ਇਸਦੇ ਚੱਲਦੇ ਹੀ ਬਠਿੰਡਾ ਦੇ ਵਿੱਚ ਕਿਸਾਨਾਂ ਵੱਲੋਂ ਸਰਕਾਰ ਖਿਲਾਫ਼ ਜਬਰਦਸਤ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਜ਼ਿਲ੍ਹੇ ਦੇ ਸੈਕਟਰੀਏਟ ਦੇ ਬਾਹਰ ਧਰਨਾ ਦਿੱਤਾ ਗਿਆ ਹੈ। ਇਸ ਧਰਨੇ ਦੌਰਾਨ ਕਿਸਾਨਾਂ ਸਰਕਾਰ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦੇ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਧਰਨਾ ਅਣਮਿੱਥੇ ਸਮੇਂ ਦੇ ਲਈ ਜਾਰੀ ਰੱਖਣਗੇ।