ਬਠਿੰਡਾ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਜਿਥੇ ਤਖਤ ਸਾਹਿਬ ਮੱਥਾ ਟੇਕਣ ਉਪਰੰਤ ਕਿਸਾਨ ਸੰਘਰਸ਼ ਦੀ ਸਫਲਤਾ ਲਈ ਅਰਦਾਸ ਵੀ ਕੀਤੀ। ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ।
ਕਿਸਾਨ ਸੰਘਰਸ਼ ਜਾਰੀ ਰਹੇਗਾ: ਰਾਕੇਸ਼ ਟਿਕੈਤ - Rakesh Tikait
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਜਿਥੇ ਤਖਤ ਸਾਹਿਬ ਮੱਥਾ ਟੇਕਣ ਉਪਰੰਤ ਕਿਸਾਨ ਸੰਘਰਸ਼ ਦੀ ਸਫਲਤਾ ਲਈ ਅਰਦਾਸ ਵੀ ਕੀਤੀ। ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਉਨਾਂ ਨੂੰ ਤਖ਼ਤ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ।
ਇਸ ਮੌਕੇ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਉਨਾਂ ਨੂੰ ਤਖ਼ਤ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਦੌਰਾਨ ਰਾਕੇਸ਼ ਟਿਕੈਤ ਵੱਲੋਂ ਬੀਤੇ ਸਮੇਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸ ਕੇ ਰੱਦ ਕਰਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਤਖਤ ਸਾਹਿਬ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸਿਰਪਾਓ ਦੀ ਬਖਸ਼ਿਸ਼ ਵੀ ਕੀਤੀ।
ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ ਜਾਣਾ ਚਾਹੁੰਦੇ ਸਨ ਪਰ ਅੱਜ ਤਖ਼ਤ ਸਾਹਿਬ ਪੁੱਜੇ ਹਨ ਤੇ ਦਸਵੇਂ ਪਾਤਸਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਸ਼ੀਰਵਾਦ ਨਾਲ ਸਾਡੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਇਥੇ ਆ ਕੇ ਉਨ੍ਹਾਂ ਨੂੰ ਸਕੂਨ ਮਿਲਿਆ ਹੈ। ਰਾਕੇਸ਼ ਟਿਕੈਤ ਨੇ ਖੇਤੀ ਕਾਨੂੰਨ ਰੱਦ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਵੀ ਕੀਤੀ।