ਬਠਿੰਡਾ: ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਹੋਏ ਕਿਸਾਨ ਅੰਦੋਲਨ ਦੀ ਜਿੱਤ ਵਿੱਚ ਹੁਣ ਕਿਸਾਨਾਂ ਵੱਲੋਂ ਦੇਸ਼ ਭਰ ਦੇ ਵਿੱਚ 26 ਜਨਵਰੀ (Farmers tractor march across the country )ਦੇ ਸ਼ੁਭ ਦਿਹਾੜੇ ਉੱਤੇ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਕਿਸਾਨਾਂ ਵੱਲੋਂ ਵੱਡੇ ਪੱਧਰ ਉੱਪਰ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਬਠਿੰਡਾ ਵਿਖੇ 8 ਮਾਰਚ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (Indian Farmers Union Dakounda) ਵੱਲੋਂ ਵਿਸ਼ੇਸ਼ ਬੈਠਕ ਕੀਤੀ ਹੈ।
ਮਾਰਚ ਹੋਇਆ ਸੀ ਫੇਲ੍ਹ:ਦੌਰਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਦੱਸਿਆ ਕਿ ਹੈ ਸਰਕਾਰਾਂ ਕਿਸਾਨਾਂ ਦੀਆਂ ਹਮਾਇਤੀ ਅੰਦਰੋਂ-ਅੰਦਰ ਹੈ ਅਤੇ ਜਦੋਂ ਕਿਸਾਨਾਂ ਵੱਲੋਂ ਟਰੈਕਟਰ ਮਾਰਚ 26 ਜਨਵਰੀ ਨੂੰ ਰੱਖਿਆ ਗਿਆ (The tractor march was held on January 26) ਸੀ ਤਾਂ ਇਸ ਮੋਰਚੇ ਨੂੰ ਫੇਲ੍ਹ ਕਰਨ ਲਈ ਕੇਂਦਰ ਸਰਕਾਰ ਵੱਲੋਂ ਸਾਜ਼ਿਸ਼ਾਂ ਰਚੀਆਂ ਗਈਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਟਰੈਕਟਰ ਮਾਰਚ ਅੱਧ ਵਿਚਕਾਰ ਛੱਡ ਕੇ ਮੋਰਚੇ ਉੱਤੇ ਪਰਤਣਾ ਪਿਆ ਸੀ।
ਟਰੈਕਟਰ ਮਾਰਚ:ਉਨ੍ਹਾਂ ਅੱਗੇ ਕਿਹਾ ਕਿ ਇਸੇ ਲੜੀ ਤਹਿਤ ਹੁਣ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤਿੰਨ ਥਾਵਾਂ ਉੱਤੇ (Large gatherings at three locations) ਵੱਡੇ ਇਕੱਠ ਦੇਸ਼ ਭਰ ਦੇ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈਕੇ ਪੰਜਾਬ ਅੰਦਰ ਵੱਖ ਵੱਖ ਥਾਵਾਂ ਉੱਤੇ ਪ੍ਰਦਰਸ਼ਨ ਚੱਲ ਰਹੇ ਹਨ। ਇੰਨ੍ਹਾਂ ਮੋਰਚਿਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਿਸਾਨ ਮੋਰਚੇ ਵੱਲੋਂ ਵੱਖ ਵੱਖ ਜਥੇ ਭੇਜੇ ਜਾਣਗੇ।