ਬਠਿੰਡਾ: ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਰਹੇ ਗੁਰਨਾਮ ਸਿੰਘ ਚੜੂਨੀ(Gurnam Singh Chaduni) ਬਠਿੰਡਾ (bathinda) ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨਜ਼ਦੀਕ ਹਨ, ਜਿਸ ਦੇ ਚੱਲਦੇ ਉਨ੍ਹਾਂ ਵਜੋਂ ਨਵੀਂ ਸਿਆਸੀ ਪਾਰਟੀ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ ਚੰਗੇ ਕਿਰਦਾਰ ਦੇ ਲੋਕਾਂ ਨੂੰ ਸਿਆਸਤ ਵਿੱਚ ਲਿਆਂਦਾ ਜਾ ਸਕੇ। ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਜਾ ਰਹੇ ਦੇਸ਼ ਨੂੰ ਬਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਉਹ ਹੁਣ ਸੰਯੁਕਤ ਕਿਸਾਨ ਮੋਰਚੇ(United Farmers Front) ਦਾ ਹਿੱਸਾ ਨਹੀਂ ਹਨ, ਇਸ ਲਈ ਉਨ੍ਹਾਂ ਵੱਲੋਂ ਆਪਣੀ ਸਰਪ੍ਰਸਤੀ ਹੇਠ ਇਕ ਸਿਆਸੀ ਪਾਰਟੀ ਦਾ ਗਠਨ ਕੀਤਾ ਜਾ ਰਿਹਾ ਹੈ। ਜੋ ਕਿ ਪਹਿਲਾਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਫਿਰ ਉੱਤਰ ਪ੍ਰਦੇਸ਼(UP) ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਚੋਣਾਂ ਲੜੀਆਂ ਜਾਣਗੀਆਂ, ਤਾਂ ਜੋ ਚੰਗੇ ਕਿਰਦਾਰ ਦੇ ਲੋਕਾਂ ਨੂੰ ਰਾਜਨੀਤੀ ਵਿੱਚ ਲਿਆਂਦਾ ਜਾ ਸਕੇ।
ਗੁਰਨਾਮ ਸਿੰਘ ਚੜੂਨੀ(Gurnam Singh Chaduni) ਨੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਦੇਸ਼ ਵਿਕ ਰਿਹਾ ਹੈ ਅਤੇ ਇਸ ਨੂੰ ਬਚਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣ ਕਿਉਂਕਿ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਮੀਡੀਆ।