ਬਠਿੰਡਾ:ਕਿਸਾਨ ਜਿੱਥੇ ਤਿੰਨ ਖੇਤੀਬਾੜੀ ਬਿਲਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ। ਉਥੇ ਹੀ ਪੰਜਾਬ ਵਿੱਚ ਪਸ਼ੂ ਧਨ 'ਤੇ ਮੂੰਹ ਖੁਰ ਬਿਮਾਰੀ ਦੇ ਹਮਲੇ ਨੇ ਕਿਸਾਨ ਪਰਿਵਾਰਾਂ ਨੂੰ ਹਿਲਾ ਕੇ ਰੱਖ ਦਿੱਤਾ। ਪੰਜਾਬ ਦੇ ਵੱਖ ਵੱਖ ਪਿੰਡਾਂ ਵਿੱਚ ਡੇਅਰੀ ਫਾਰਮਿੰਗ ਅਤੇ ਘਰੇਲੂ ਦੁੱਧ ਦਾ ਕੰਮ ਕਰਨ ਵਾਲੇ ਲੋਕ ਮੂੰਹ ਖੁਰ ਦੀ ਬਿਮਾਰੀ ਨਾਲ ਪਰੇਸ਼ਾਨ ਹੋ ਰਹੇ ਹਨ। ਕਿਉਂਕਿ ਹਰ ਸਾਲ ਕੇਂਦਰ ਸਰਕਾਰ ਵੱਲੋਂ ਮੂੰਹ ਖੁਰ ਬਿਮਾਰੀ ਦੀ ਵੈਕਸੀਨੇਸ਼ਨ ਭੇਜੀ ਜਾਂਦੀ ਸੀ।
ਪਰ ਪਿਛਲੇ 2 ਸਾਲਾਂ ਤੋਂ ਇਹ ਵੈਕਸੀਨੇਸ਼ਨ ਪੰਜਾਬ ਦੇ ਪਿੰਡਾਂ ਵਿੱਚ ਨਹੀਂ ਪਹੁੰਚੀ। ਜਿਸ ਕਾਰਨ ਵੱਡੀ ਪੱਧਰ 'ਤੇ ਦੁਧਾਰੂ ਪਸ਼ੂਆਂ ਵਿੱਚ ਮੂੰਹ ਖੁਰ ਦੀ ਬੀਮਾਰੀ ਫੈਲ ਰਹੀ ਹੈ ਅਤੇ ਦੁੱਧ ਦੇਣ ਵਾਲੇ ਪਸ਼ੂ ਬਿਮਾਰ ਹੋਣ ਤੋਂ ਬਾਅਦ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਜਿਸ ਕਾਰਨ ਡੇਅਰੀ ਫਾਰਮਿੰਗ ਦਾ ਧੰਦਾ ਕਰਨ ਵਾਲੇ ਜ਼ਿਆਦਾਤਰ ਲੋਕ ਇਸ ਦੀ ਚਪੇਟ ਵਿੱਚ ਆ ਗਏ ਹਨ ਅਤੇ ਆਰਥਿਕ ਪੱਖੋਂ ਕੰਗਾਲ ਹੋ ਰਹੇ ਹਨ।