ਪੰਜਾਬ

punjab

ETV Bharat / state

ਬਠਿੰਡਾ 'ਚ ਪਿਉ ਨੇ ਨਾਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮੁਲਜ਼ਮ ਕਾਬੂ - ਪਿਤਾ ਉੱਤੇ 376 ਦਾ ਮਾਮਲਾ ਦਰਜ

ਬਠਿੰਡਾ ਵਿਖੇ ਇੱਕ ਪਿਉ ਨੇ ਆਪਣੀ ਹੀ ਧੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਪੁਲਿਸ ਨੇ ਜਾਂਚ ਪੂਰੀ ਕਰਕੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਫ਼ੋਟੋ
ਫ਼ੋਟੋ

By

Published : Mar 4, 2021, 8:42 PM IST

ਬਠਿੰਡਾ: ਬਠਿੰਡਾ ਵਿਖੇ ਇੱਕ ਪਿਉ ਨੇ ਆਪਣੀ ਹੀ ਧੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਪੁਲਿਸ ਨੇ ਜਾਂਚ ਪੂਰੀ ਕਰਕੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਬਠਿੰਡਾ 'ਚ ਪਿਉ ਨੇ ਨਾਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮੁਲਜ਼ਮ ਕਾਬੂ

ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਫਰਵਰੀ ਵਿੱਚ ਪੁਲਿਸ ਨੂੰ ਇੱਕ ਵਿਅਕਤੀ ਨੇ ਇਤਲਾਹ ਦਿੱਤੀ ਸੀ ਕਿ ਉਸ ਦੀ ਧੀ ਆਪਣੇ ਕਲਾਸ ਵਿੱਚ ਪੜ੍ਹਦੇ ਕਿਸੇ ਨਾਬਾਲਗ ਦੋਸਤ ਨਾਲ ਚਲੀ ਗਈ ਸੀ। ਉਸ ਦੇ ਪਿਤਾ ਨੇ ਥਾਣੇ ਦਰਖ਼ਾਸਤ ਦਿੱਤੀ ਕਿ ਉਸ ਦੀ ਨਾਬਾਲਗ ਧੀ ਨੂੰ ਉਸ ਦਾ ਸਹਿਪਾਠੀ ਵਰਗਲਾ ਕੇ ਲੈ ਗਿਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਦੋਨਾਂ ਦੀ ਭਾਲ ਸ਼ੁਰੂ ਕੀਤੀ ਅਤੇ ਦੋਵਾਂ ਨੂੰ ਹਿਰਾਸਤ ਵਿੱਚ ਲਿਆ।

ਇਸ ਮਗਰੋਂ ਕੁੜੀ ਨੇ ਆਪਣੇ ਪਿਤਾ ਉੱਤੇ ਦੋਸ਼ ਲਾਇਆ ਕਿ ਉਸ ਦਾ ਪਿਤਾ ਉਸ ਨਾਲ ਲਗਾਤਾਰ ਜ਼ਬਰਦਸਤੀ ਕਰਦਾ ਰਿਹਾ ਹੈ, ਜਿਸ 'ਤੇ ਪੁਲਿਸ ਨੇ ਉਸ ਦੀ ਜਾਂਚ ਪੂਰੀ ਕਰਕੇ ਕੁੜੀ ਦੇ ਪਿਤਾ ਉੱਤੇ 376 ਦਾ ਮਾਮਲਾ ਦਰਜ ਕਰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details