ਪੰਜਾਬ

punjab

ETV Bharat / state

ਬਠਿੰਡਾ ’ਚ ਚੋਰਾਂ ਵੱਲੋਂ ਏਟੀਐੱਮ ਲੁੱਟਣ ਦੀ ਕੋਸ਼ਿਸ਼, ਲੱਗੀ ਭਿਆਨਕ ਅੱਗ - bathinda latest news

ਬਠਿੰਡਾ ’ਚ ਚੋਰਾਂ ਵੱਲੋਂ ਐਸਬੀਆਈ ਬੈਂਕ ਦੇ ਏਟੀਐੱਮ ਨੂੰ ਗੈਸ ਕਟਰ ਨਾਲ ਕੱਟਣ ਦੀ ਕੋਸ਼ਿਸ਼ ਕੀਤੀ ਗਈ ਜਿਸ ਕਾਰਨ ਏਟੀਐਮ ’ਚ ਅੱਗ ਲੱਗ ਗਈ। ਫਿਲਹਾਲ ਮੌਕੇ ’ਤੇ ਪੁਲਿਸ ਦੀ ਟੀਮ ਪਹੁੰਚ ਚੁੱਕੀ ਹੈ।

ਬਠਿੰਡਾ ’ਚ ਏਟੀਐੱਮ ਲੁੱਟਣ ਦੀ ਕੋਸ਼ਿਸ਼
ਬਠਿੰਡਾ ’ਚ ਏਟੀਐੱਮ ਲੁੱਟਣ ਦੀ ਕੋਸ਼ਿਸ਼

By

Published : Mar 1, 2022, 3:14 PM IST

Updated : Mar 1, 2022, 4:14 PM IST

ਬਠਿੰਡਾ: ਜਿਲ੍ਹੇ ’ਚ ਐਸਬੀਆਈ ਬੈਂਕ ਦੇ ਏਟੀਐੱਮ ਨੂੰ ਚੋਰਾਂ ਵੱਲੋਂ ਲੁੱਟਣ ਦੀ ਕੋਸ਼ਿਸ਼ ਦੌਰਾਨ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਚੋਰਾਂ ਵੱਲੋਂ ਏਟੀਐਮ ਨੂੰ ਗੈਸ ਕੱਟਰ ਦੇ ਨਾਲ ਕੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਕਾਰਨ ਏਟੀਐਮ ’ਚ ਅੱਗ ਲੱਗ ਗਈ।

ਚੋਰਾਂ ਵੱਲੋਂ ਏਟੀਐੱਮ ਲੁੱਟਣ ਦੀ ਕੋਸ਼ਿਸ਼

ਫਿਲਹਾਲ ਸੂਚਨਾ ਤੋਂ ਬਾਅਦ ਮੌਕੇ ’ਤੇ ਪੁਲਿਸ ਦੀ ਟੀਮ ਪਹੁੰਚ ਚੁੱਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਬੈਂਕ ਮੈਨੇਜਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੋਰਾਂ ਵੱਲੋਂ ਏਟੀਐੱਮ ਮਸ਼ੀਨ ਨੂੰ ਕੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਕਾਰਨ ਏਟੀਐੱਮ ਨੂੰ ਅੱਗ ਲੱਗ ਗਈ।

'ਇੱਕ ਚੋਰ ਪੁਲਿਸ ਅੜਿਕੇ'

ਬੈਂਕ ਮੈਨੇਜਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਏਟੀਐੱਮ ਚ ਅੱਗ ਲੱਗ ਗਈ ਹੈ ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ। ਇੱਥੇ ਆ ਕੇ ਪਤਾ ਲੱਗਾ ਕਿ ਚੋਰਾਂ ਵੱਲੋਂ ਏਟੀਐੱਮ ਨੂੰ ਗੈਸ ਕਟਰ ਦੇ ਨਾਲ ਕੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਕਾਰਨ ਇਹ ਭਿਆਨਕ ਅੱਗ ਲੱਗ ਗਈ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਿੰਨ ਚੋਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਜਿਨ੍ਹਾਂ ਚੋਂ ਇੱਕ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ ਅਤੇ ਬਾਕੀ ਦੋ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜੋ:ਰੂਸ ਯੂਕਰੇਨ ਯੁੱਧ ਵਿਚਾਲੇ ਭਾਰਤੀ ਵਿਦਿਆਰਥੀ ਦੀ ਮੌਤ

Last Updated : Mar 1, 2022, 4:14 PM IST

ABOUT THE AUTHOR

...view details