ਬਠਿੰਡਾ: ਫੌਜੀ ਚੌਕ ਦੇ ਨੇੜੇ ਸਿੰਡੀਕੇਟ ਬੈਂਕ ਬ੍ਰਾਂਚ ਵਿੱਚ ਅਚਾਨਕ ਕਰੀਬ ਸਾਢੇ ਪੰਜ ਵਜੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ। ਇਸ ਤੋਂ ਬਾਅਦ 2 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੈ ਕੇ ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਜ਼ਿਆਦਾ ਹੋਣ ਕਾਰਨ ਅੱਗ ਬੁਝਾਉਣ ਵਿੱਚ ਕਰੀਬ 2 ਘੰਟੇ ਦੇ ਸਮਾਂ ਲੱਗ ਗਿਆ।
ਅੱਗ ਲੱਗਣ ਕਾਰਨ ਬੈਂਕ ਦਾ ਇਲੈਕਟ੍ਰਾਨਿਕ ਆਈਟਮਸ ਫਰਨੀਚਰ ਅਤੇ ਬੈਂਕ ਰਿਕਾਰਡ ਸੜ ਕੇ ਸੁਆਹ ਹੋ ਗਏ। ਸਿੰਡੀਕੇਟ ਬੈਂਕ ਵਿੱਚ ਲੱਗੀ ਅੱਗ ਬਾਰੇ ਸੀਨੀਅਰ ਬ੍ਰਾਂਚ ਮੈਨੇਜਰ ਗਜੋਧਰ ਨੇ ਦੱਸਿਆ ਕਿ ਇਹ ਉਨ੍ਹਾਂ ਨੂੰ ਕਰੀਬ ਸਾਢੇ ਪੰਜ ਵਜੇ ਸਵੇਰੇ ਸੂਚਨਾ ਮਿਲੀ ਸੀ ਕਿ ਬੈਂਕ ਵਿੱਚੋਂ ਧੂੰਆਂ ਨਿਕਲ ਰਿਹਾ ਹੈ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਅਤੇ ਉਹ ਮੌਕੇ 'ਤੇ ਪਹੁੰਚੇ। 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਹੁਣ ਕਾਬੂ ਪਾ ਲਿਆ ਗਿਆ ਹੈ ਪਰ ਅੱਗ ਨਾਲ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ।