ਪੰਜਾਬ

punjab

ETV Bharat / state

ਬਠਿੰਡਾ: ਵਰਕਸ਼ਾਪ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ - ਬਠਿੰਡਾ ਵਰਕਸ਼ਾਪ ਨੂੰ ਲੱਗੀ ਅੱਗ

ਬਠਿੰਡਾ ਦੇ ਪ੍ਰਜਾਪਤ ਕਲੋਨੀ ਵਿੱਚ ਬੀਤੀ ਰਾਤ ਅਣਪਛਾਤੇ ਲੋਕਾਂ ਨੇ ਇੱਕ ਵਰਕਸ਼ਾਪ ਵਿੱਚ ਚੋਰੀ ਕੀਤੀ ਅਤੇ ਬਾਅਦ ਵਿੱਚ ਦੁਕਾਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨਾਲ ਵਰਕਸ਼ਾਪ ਮਾਲਕ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ।

ਫ਼ੋਟੋ
ਫ਼ੋਟੋ

By

Published : Dec 14, 2019, 3:25 PM IST

ਬਠਿੰਡਾ: ਪ੍ਰਜਾਪਤ ਕਲੋਨੀ ਵਿੱਚ ਬੀਤੀ ਰਾਤ ਅਣਪਛਾਤੇ ਲੋਕਾਂ ਨੇ ਇੱਕ ਵਰਕਸ਼ਾਪ ਵਿੱਚ ਚੋਰੀ ਕੀਤੀ ਅਤੇ ਬਾਅਦ ਵਿੱਚ ਦੁਕਾਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨਾਲ ਵਰਕਸ਼ਾਪ ਮਾਲਕ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੇਖੋ ਵੀਡੀਓ

ਵਰਕਸ਼ਾਪ ਦੇ ਮਾਲਿਕ ਬਲਕਰਨ ਸਿੰਘ ਨੇ ਦੱਸਿਆ ਕਿ ਗੁਆਂਢੀਆਂ ਤੋਂ ਉਨ੍ਹਾਂ ਦੀ ਵਰਕਸ਼ਾਪ ਵਿੱਚ ਅੱਗ ਲੱਗਣ ਦੀ ਜਾਣਕਾਰੀ ਮਿਲੀ ਸੀ ਅਤੇ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚਿਆ। ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਪੜੋਸ ਦੇ ਲੋਕਾਂ ਨੇ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਅੱਗ ਬੁਝਾਉ ਦਸਤੇ ਅਤੇ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ।

ਇਹ ਵੀ ਪੜ੍ਹੋ:ਓਡੀਸ਼ਾ ਵਿੱਚ ਖੰਡਗਿਰੀ ਝੁੱਗੀਆਂ ਦੇ ਬੱਚਿਆਂ ਦਾ ਪਲਾਸਟਿਕ ਦੀ ਮੁਸ਼ਕਿਲ ਨਾਲ ਨਜਿੱਠਣ ਵਿੱਚ ਅਹਿਮ ਯੋਗਦਾਨ

ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੀ ਰਾਤ ਕੁੱਝ ਅਣਪਛਾਤੇ ਲੋਕਾਂ ਨੇ ਵਰਕਸ਼ਾਪ ਵਿੱਚ ਖੜ੍ਹੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਜਿਸ ਦੇ ਚੱਲਦੇ ਵਰਕਸ਼ਾਪ ਮਾਲਿਕ ਦਾ ਕਾਫ਼ੀ ਨੁਕਸਾਨ ਹੋਇਆ। ਵਰਕਸ਼ਾਪ ਦੇ ਮਾਲਕ ਬਲਕਰਨ ਸਿੰਘ ਨੇ ਦੱਸਿਆ ਕਿ ਉਹ ਕਾਫੀ ਸਾਲ ਤੋਂ ਵਰਕਸ਼ਾਪ ਵਿੱਚ ਮੋਟਰ ਕਾਰਾਂ ਨੂੰ ਠੀਕ ਕਰਨ ਦਾ ਕੰਮ ਕਰ ਰਿਹਾ ਹੈ। ਉਸ ਦਾ ਕਿਸੇ ਦੇ ਨਾਲ ਵੀ ਕਿਸੇ ਤਰ੍ਹਾਂ ਦਾ ਝਗੜਾ ਨਹੀਂ ਹੈ। ਬਲਕਰਨ ਸਿੰਘ ਨੇ ਦੱਸਿਆ ਕਿ ਉਸ ਦੇ ਵਰਕਸ਼ਾਪ ਵਿੱਚ ਚੋਰੀ ਹੋਣ ਦਾ ਮਾਮਲਾ ਇਹ ਪਹਿਲਾਂ ਨਹੀਂ ਹੈ ਪਹਿਲਾਂ ਵੀ ਉਨ੍ਹਾਂ ਤੇ ਚੋਰੀ ਹੋਈ ਸੀ ਜਿਸ ਦੀ ਅਜੇ ਤੱਕ ਜਾਂਚ ਨਹੀਂ ਹੋਈ ।

ABOUT THE AUTHOR

...view details