ਬਠਿੰਡਾ: ਇੱਕ ਪਾਸੇ ਜਿੱਥੇ ਪੰਜਾਬ (Punjab) ਅੰਦਰ ਲੁੱਟਾਂ-ਖੋਹਾਂ ਅਤੇ ਹੋਰ ਅਪਰਾਧਿਕ ਘਟਨਾਵਾਂ ਕਰਕੇ ਪਹਿਲਾਂ ਹੀ ਸੂਬੇ ਦੀ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਹੈ, ਉੱਥੇ ਹੀ ਹੁਣ ਬਠਿੰਡਾ ਵਿੱਚ ਦਿਨ-ਦਿਹਾੜੇ ਹਿੰਦੂ ਧਰਮ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ (Disrespect to the sacred texts of Hinduism) ਕੀਤੀ ਗਈ ਹੈ। ਗੁਰਦੁਆਰਾ ਕਿਲ੍ਹਾ ਮੁਬਾਰਕ (Gurdwara Qila Mubarak) ਦੇ ਸਾਹਮਣੇ ਮੁੱਖ ਸੜਕ ਉਪਰ ਕਿਸੇ ਵਿਅਕਤੀ ਵੱਲੋਂ ਹਿੰਦੂ ਧਾਰਮਿਕ ਗ੍ਰੰਥਾਂ ਨੂੰ ਅਗਨ ਭੇਂਟ ਕਰ ਦਿੱਤਾ ਗਿਆ। ਧਾਰਮਿਕ ਗ੍ਰੰਥਾਂ ਦੀ ਬੇਅਦਬੀ ਤੋਂ ਬਾਅਦ ਹਿੰਦੂ ਭਾਈਚਾਰੇ ਦੇ ਲੋਕਾਂ ਵਿੱਚ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਕਾਫ਼ੀ ਗੁੱਸਾ ਪਾਇਆ ਜਾ ਰਿਹਾ ਹੈ।
ਇਸ ਦੌਰਾਨ ਸ਼ਿਵ ਸੈਨਾ ਆਗੂ (Shiv Sena leader) ਅੰਕੁਰ ਗਰਗ ਨੇ ਦੱਸਿਆ ਕਿ ਉਹ ਬੇਅਦਬੀ ਉਨ੍ਹਾਂ ਦੀ ਦੁਕਾਨ ਤੋਂ 100 ਕਦਮ ਦੀ ਦੂਰੀ ‘ਤੇ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨੇ ਜਿੱਥੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ, ਉੱਥੇ ਹੀ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ‘ਤੇ ਸਵਾਲ (Questions on police administration) ਵੀ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਵੇਂ ਦਿਨ-ਦਿਹਾੜੇ ਕਿਸੇ ਧਰਮ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਹੋ ਜਾਂਦੀ ਹੈ, ਪਰ ਪੁਲਿਸ ਪ੍ਰਸ਼ਾਸਨ ਹੱਥ ਤੇ ਹੱਥ ਧਰ ਕੇ ਹੀ ਬੈਠਾ ਰਹਿੰਦਾ ਹੈ।