ਬਠਿੰਡਾ :ਭਾਜਪਾ ਲੀਡਰਸ਼ਿਪ ਵਲੋਂ ਅਹਿਮ ਮੁੱਦਿਆਂ ਨੂੰ ਲੈ ਕੇ ਬਠਿੰਡਾ ਵਿੱਚ ਪੱਤਰਕਾਰਾਂ ਦੇ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪ੍ਰੈਸ ਕਾਨਫਰੰਸ ਵਿੱਚ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ,ਪੰਜਾਬ ਮੀਡੀਆ ਇੰਚਾਰਜ ਸੁਨੀਲ ਸਿੰਗਲਾ ਅਤੇ ਜਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵਿਸ਼ੇਸ਼ ਤੌਰ ਤੇ ਸ਼ਾਮਲ ਸਨ। ਇਸ ਦੌਰਾਨ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਪੰਜਾਬ ਸਰਕਾਰ ਨੂੰ ਵੀ ਕਈ ਸਵਾਲ ਕੀਤੇ ਗਏ ਹਨ। ਇਸਦੇ ਨਾਲ ਹੀ ਕੇਂਦਰ ਸਰਕਾਰ ਤੋਂ ਬਠਿੰਡਾ ਦੇ ਹਵਾਈ ਅੱਡੇ ਨੂੰ ਮੁੜ ਤੋਂ ਸ਼ੁਰੂ ਕਰਨ ਦੀ ਮੰਗ ਕੀਤੀ ਗਈ।
BJP Press Conference: ਬਠਿੰਡਾ 'ਚ ਇਕੱਠੇ ਹੋਏ ਪੰਜਾਬ ਭਾਜਪਾ ਦੇ ਲੀਡਰ, ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਲਈ ਮੰਗੀਆਂ ਖਾਸ ਚੀਜਾਂ - ਬਠਿੰਡਾ ਚ ਬੀਜੇਪੀ ਦੀ ਪ੍ਰੈਸ ਕਾਨਫਰੰਸ
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਨੇ ਬਠਿੰਡਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਠਿੰਡਾ ਦੇ ਹਵਾਈ ਅੱਡੇ ਤੋਂ ਫਲਾਈਟਾਂ ਸ਼ੁਰੂ ਹੋਣੀਆਂ ਚਾਹੀਦੀਆਂ ਹਨ।
ਮੁੜ ਸ਼ੁਰੂ ਹੋਣ ਉਡਾਣਾ :ਸਾਬਕਾ ਸੰਸਦੀ ਸਕੱਤਰ ਅਤੇੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਤਰੱਕੀ ਉੱਤੇ ਲਿਜਾਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬ ਭਾਜਪਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕਰਦੀ ਹੈ ਕਿ ਬਠਿੰਡਾ ਦਾ ਹਵਾਈ ਅੱਡਾ ਜਿਸ ਦਾ ਸਾਰਾ ਸਿਸਟਮ ਬਣਿਆ ਹੋਇਆ ਹੈ, ਇਸਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇ ਅਤੇ ਇਸ ਤੋਂ ਪਹਿਲਾਂ ਦੀ ਤਰਾਂ ਸਾਰੀਆਂ ਉਡਾਣਾਂ ਦੁਬਾਰਾ ਸ਼ੁਰੂ ਕੀਤੀਆਂ ਜਾਣ। ਇਸ ਦੇ ਨਾਲ ਮੋਹਾਲੀ ਤੋਂ ਟੌਰੰਟੋ ਸਮੇਤ ਕੈਨੇਡਾ ਲਈ ਵੀ ਜਹਾਜ ਉਡਾਏ ਜਾਣ ਤਾਂ ਜੋ ਮਾਲਵਾ ਖੇਤਰ ਦੇ ਨੌਜਵਾਨਾਂ ਨੂੰ ਫਾਇਦਾ ਮਿਲ ਸਕੇ।
- ਬਰਸਾਤ ਕਾਰਨ ਨਰਮਾ ਕਰੰਡ, ਖੇਤੀਬਾੜੀ ਵਿਭਾਗ ਵੱਲੋਂ 15 ਮਈ ਤਕ ਬਿਜਾਈ ਮੁਕੰਮਲ ਕਰਨ ਦੀ ਸਿਫਾਰਿਸ਼
- Jalandhar by-election: 'ਆਪ' 'ਤੇ ਲੱਗੇ ਬਾਹਰੀ ਜ਼ਿਲ੍ਹਿਆਂ ਤੋਂ ਵਰਕਰ ਬੁਲਾਉਣ ਦੇ ਇਲਜ਼ਾਮ, ਤਸਵੀਰਾਂ ਵਾਇਰਲ
- ਕੋਠੀ ਉੱਤੇ ਬਣਾਇਆ ਟਰਾਲੇ ਦਾ ਮਾਡਲ, ਦੂਰੋਂ-ਦੂਰੋਂ ਲੋਕ ਆਉਂਦੇ ਹਨ ਵਿਦੇਸ਼ੀ ਟਰਾਲੇ ਵਾਲੀ ਕੋਠੀ ਵੇਖਣ
ਜਲੰਧਰ ਚੋਣਾਂ ਨੂੰ ਲੈ ਕੇ ਦਾਅਵਾ :ਨਕਈ ਨੇ ਕਿਹਾ ਕਿ ਬਠਿੰਡਾ ਦਾ ਹਵਾਈ ਅੱਡਾ ਮਾਲਵਾ ਇਲਾਕੇ ਦੀ ਤਰੱਕੀ ਵਿਚ ਅਹਿਮ ਰੋਲ ਨਿਭਾਏਗਾ ਜਿਸ ਲਈ ਉਹ ਭਾਜਪਾ ਲੀਡਰਸ਼ਿਪ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਸ ਪਾਸੇ ਧਿਆਨ ਦੇਣ ਦੀ ਮੰਗ ਕਰਦੇ ਹਨ। ਨਕਈ ਅਤੇ ਸਿੰਗਲਾ ਨੇ ਦਾਅਵਾ ਕੀਤਾ ਕਿ ਜਲੰਧਰ ਲੋਕ ਸਭਾ ਦੀ ਉਪ ਚੋਣ ਵਿੱਚ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਭਾਰੀ ਬਹੁਮਤ ਨਾਲ ਜਿੱਤਣਗੇ ਕਿਉਕ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ।