ਬਠਿੰਡਾ :ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵਿਜੀਲੈਂਸ ਅਧਿਕਾਰੀਆਂ ਅੱਗੇ ਪੇਸ਼ ਹੋਣ ਦੀਆਂ ਚਰਚਾਵਾਂ ਦਾ ਬਾਜ਼ਾਰ ਸਾਰਾ ਦਿਨ ਗਰਮ ਰਿਹਾ ਪਰ ਇੰਨਾ ਚਰਚਾਵਾਂ ਨੂੰ ਉਸ ਸਮੇਂ ਠੱਲ੍ਹ ਪਈ ਜਦੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਵਿਜੀਲੈਂਸ ਅਧਿਕਾਰੀਆਂ ਕੋਲ ਪਹੁੰਚੇ। ਮਨਪ੍ਰੀਤ ਬਾਦਲ ਕਿਉਂ ਪੇਸ਼ ਨਹੀਂ ਹੋਏ, ਇਸ ਬਾਰੇ ਵੀ ਵਕੀਲ ਨੇ ਆਪਣਾ ਪੱਖ ਰੱਖਿਆ ਹੈ।
Former Finance Minister Manpreet Singh Badal : ਸੰਮਨ ਭੇਜੇ ਜਾਣ ਦੇ ਬਾਵਜੂਦ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ
ਸੰਮਨ ਭੇਜੇ ਜਾਣ ਦੇ ਬਾਵਜੂਦ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਹਨ। ਵਕੀਲ ਵੱਲੋਂ ਇਸ ਬਾਰੇ ਮੀਡੀਆ ਨਾਲ ਗੱਲਬਾਤ ਕੀਤੀ ਗਈ ਹੈ।
Published : Oct 24, 2023, 3:57 PM IST
10 ਦਿਨ ਦੀ ਮੰਗੀ ਮੋਹਲਤ :ਜਿਕਰਯੋਗ ਹੈ ਕਿ ਵਿਵਾਦਤ ਪਲਾਟ ਖਰੀਦ ਮਾਮਲੇ ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉੱਤੇ ਪਰਚਾ ਦਰਜ ਕੀਤੇ ਜਾਣ ਤੋਂ ਬਾਅਦ ਅਦਾਲਤ ਵੱਲੋਂ ਅੱਜ ਵਿਜੀਲੈਂਸ ਵੱਲੋਂ ਸੰਮਨ ਭੇਜ ਕੇ ਮੁੜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ ਪਰ ਅੱਜ ਮਨਪ੍ਰੀਤ ਸਿੰਘ ਬਾਦਲ ਵੱਲੋਂ ਆਪਣੇ ਵਕੀਲ ਸੁਖਦੀਪ ਸਿੰਘ ਭਿੰਡਰ ਰਾਹੀਂ ਵਿਜਲੈਂਸ ਅਧਿਕਾਰੀਆਂ ਨੂੰ ਮੈਡੀਕਲ ਭੇਜਿਆ ਗਿਆ ਅਤੇ 10 ਦਿਨ ਦੀ ਮੋਹਲਤ ਮੰਗੀ ਗਈ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਉਹਨਾਂ ਵੱਲੋਂ ਅੱਜ ਮਨਪ੍ਰੀਤ ਸਿੰਘ ਬਾਦਲ ਦਾ ਪਾਸਪੋਰਟ ਵਿਜੀਲੈਂਸ ਅਧਿਕਾਰੀਆਂ ਨੂੰ ਜਮਾ ਕਰਵਾ ਦਿੱਤਾ ਹੈ। ਇਸ ਤੋਂ ਇਲਾਵਾ ਪੇਸ਼ ਹੋਣ ਲਈ ਮਨਪ੍ਰੀਤ ਬਾਦਲ ਵੱਲੋਂ ਦਸ ਦਿਨ ਦੀ ਮਹੌਲਤ ਮੰਗੀ ਗਈ ਹੈ ਕਿਉਂਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਿੱਠ ਵਿੱਚ ਦਰਦ ਹੈ ਅਤੇ ਉਨਾਂ ਦਾ ਇਲਾਜ ਪੀਜੀਆਈ ਚੰਡੀਗੜ੍ਹ ਤੋਂ ਚੱਲ ਰਿਹਾ ਹੈ।
- Heroin recovered: ਤਰਨ ਤਾਰਨ ਦੇ ਪਿੰਡ ਮਸਤਗੜ੍ਹ ਤੋਂ ਐਨਰਜੀ ਡਰਿੰਕ ਦੀ ਬੋਤਲ 'ਚੋਂ ਬਰਾਮਦ ਹੋਈ ਹੈਰੋਇਨ, ਸਰਹੱਦ ਪਾਰੋਂ ਸਪਲਾਈ ਦਾ ਖ਼ਦਸ਼ਾ
- Putin Suffered a heart attack: ਰੂਸ ਦੇ ਰਾਸ਼ਟਰਪਤੀ ਨੂੰ ਪਿਆ ਦਿਲ ਦਾ ਦੌਰਾ ! ਜਾਣੋ ਹੁਣ ਕਿਵੇਂ ਹੈ ਸਿਹਤ
- Barnala Policeman Murder Update: ਚਾਰੇ ਮੁਲਜ਼ਮ ਕਾਬੂ, ਇੱਕ ਦੇ ਲੱਗੀ ਗੋਲੀ, ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ
ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਵਿਜੀਲੈਂਸ ਅਧਿਕਾਰੀਆਂ ਵੱਲੋਂ ਉਨਾਂ ਨੂੰ ਪੇਸ਼ ਹੋਣ ਲਈ ਦਬਾਅ ਪਾਇਆ ਗਿਆ ਤਾਂ ਉਹ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਐਂਬੂਲੈਂਸ ਰਾਹੀਂ ਵਿਜੀਲੈਂਸ ਦਫਤਰ ਲੈ ਕੇ ਪਹੁੰਚਣਗੇ। ਉਹਨਾਂ ਕਿਹਾ ਕਿ ਫਿਲਹਾਲ ਵਿਜੀਲੈਂਸ ਅਧਿਕਾਰੀਆਂ ਨੂੰ ਸਾਬਕਾ ਵਿੱਤ ਮੰਤਰੀ ਦਾ ਮੈਡੀਕਲ ਦਿੱਤਾ ਗਿਆ ਹੈ, ਜਿਸ ਵਿੱਚ ਡਾਕਟਰਾਂ ਵੱਲੋਂ ਉਨਾਂ ਨੂੰ ਆਰਾਮ ਕਰਨ ਲਈ ਕਿਹਾ ਗਿਆ ਹੈ। ਭਿੰਡਰ ਨੇ ਕਿਹਾ ਕਿ ਉਹ 10 ਦਿਨਾਂ ਬਾਅਦ ਮੁੜ ਵਿਜੀਲੈਂਸ ਅੱਗੇ ਪੇਸ਼ ਹੋਣਗੇ।