ਬਠਿੰਡਾ: ਗੁਜਰਾਤ ਦੇ ਸਾਬਕਾ ਡੀਜੀਪੀ ਚਿਤਰੰਜਨ ਸਿੰਘ ਦਾ ਬਠਿੰਡਾ ਵਿਖੇ ਦੇਹਾਂਤ ਹੋ ਗਿਆ ਹੈ ਜਿਨ੍ਹਾਂ ਦਾ ਅੰਤਿਮ ਸਸਕਾਰ ਦਾਣਾ ਮੰਡੀ ਸ਼ਮਸਾਨਘਾਟ ਚ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੀ ਅੰਤਿਮ ਵਿਦਾਇਗੀ ’ਤੇ ਬਠਿੰਡਾ ਪੁਲਿਸ ਵੱਲੋਂ ਸਲਾਮੀ ਦਿੱਤੀ ਗਈ। ਚਿਤਰੰਜਨ ਸਿੰਘ ਦੀ ਚਿਖਾ ਨੂੰ ਉਨ੍ਹਾਂ ਦੇ ਬੇਟੇ ਨੇ ਅਗਨੀ ਭੇਂਟ ਕੀਤੀ। ਦੱਸ ਦਈਏ ਕਿ ਚਿਤਰੰਜਨ ਸਿੰਘ ਆਪਣੇ ਪਿੱਛੇ ਇਕ ਬੇਟਾ ਦੋ ਬੇਟੀਆਂ ਛੱਡ ਗਏ ਹਨ। ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋਇਆ ਹੈ।
ਵੱਡੀ ਗਿਣਤੀ ’ਚ ਲੋਕਾਂ ਨੇ ਦਿੱਤੀ ਅੰਤਿਮ ਵਿਦਾਈ
ਕਾਬਿਲੇਗੌਰ ਹੈ ਕਿ ਵੱਡੀ ਗਿਣਤੀ ’ਚ ਲੋਕਾਂ ਨੇ ਚਿਤਰੰਜਨ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਨਾਲ ਹੀ ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ ਵੱਲੋਂ ਵੀ ਅੰਤਿਮ ਵਿਦਾਈ ਦਿੱਤੀ ਗਈ। ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਦੀ ਇੱਕ ਟੁਕੜੀ ਵੱਲੋਂ ਚਿਤਰੰਜਨ ਸਿੰਘ ਨੂੰ ਸਲਾਮੀ ਭੇਂਟ ਕੀਤੀ ਗਈ।