ਪੰਜਾਬ

punjab

ETV Bharat / state

'ਕੇਂਦਰ ਸਰਕਾਰ ਨੇ ਰਸੋਈ ਗੈਸ ਦੇ ਰੇਟ ਘੱਟ ਕਰਨ ਦੇ ਨਾਂਅ ’ਤੇ ਦਿੱਤਾ ਲੌਲੀਪੌਪ' - ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਘੱਟ

ਬਠਿੰਡਾ ਵਿੱਚ ਸਾਬਕਾ ਐਮਸੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਅਨੋਖਾ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਕੇਂਦਰ ਵੱਲੋਂ ਰਸੋਈ ਗੈਸ ਦੇ ਰੇਟ ਵਿੱਚ ਕੀਤੀ ਕਟੌਤੀ ਨੂੰ ਲੈਕੇ ਪ੍ਰਦਰਸ਼ਨਕਾਰੀ ਵੱਲੋਂ ਸ਼ਹਿਰ ਵਿੱਚ ਲੋਕਾਂ ਨੂੰ ਲੌਲੀਪੌਪ ਵੰਡੇ ਗਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਭੜਾਸ ਕੱਢੀ ਹੈ।

ਕੇਂਦਰ ਸਰਕਾਰ ਖ਼ਿਲਾਫ਼ ਅਨੋਖਾ ਰੋਸ ਪ੍ਰਦਰਸ਼ਨ
ਕੇਂਦਰ ਸਰਕਾਰ ਖ਼ਿਲਾਫ਼ ਅਨੋਖਾ ਰੋਸ ਪ੍ਰਦਰਸ਼ਨ

By

Published : May 23, 2022, 6:47 PM IST

ਬਠਿੰਡਾ:ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਘੱਟ ਕਰਨ ਦੇ ਦਾਅਵੇ ’ਤੇ ਸਾਬਕਾ ਐਮਸੀ ਨੇ ਤੰਜ਼ ਕਸਦੇ ਹੋਏ ਬਠਿੰਡਾ ਸ਼ਹਿਰ ਵਿੱਚ ਲਾਲੀਪਾਪ ਵੰਡੇ। ਇਸ ਮੌਕੇ ਸਾਬਕਾ ਐਮਸੀ ਵਿਜੇ ਕੁਮਾਰ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵਲੋਂ ਜੋ ਪਿਛਲੇ ਦਿਨੀਂ ਐਲਾਨ ਕੀਤਾ ਗਿਆ ਹੈ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 200 ਘੱਟ ਕਰਨ ਦੇ ਐਲਾਨ ਕੀਤਾ ਗਿਆ ਹੈ ਉਸ ਸਿਰਫ ਲੋਕਾਂ ਨੂੰ ਲੌਲੀਪੌਪ ਦਿੱਤਾ ਗਿਆ ਹੈ।

ਕੇਂਦਰ ਸਰਕਾਰ ਖ਼ਿਲਾਫ਼ ਅਨੋਖਾ ਰੋਸ ਪ੍ਰਦਰਸ਼ਨ

ਪ੍ਰਦਰਸ਼ਨਕਾਰੀ ਸਾਬਕਾ ਐਮਸੀ ਨੇ ਕਿਹਾ ਕਿ ਉਹ ਸਿਰਫ਼ ਉਜਵਲ ਯੋਜਨਾ ਤਹਿਤ ਗੈਸ ਕੁਨੈਕਸ਼ਨ ਖਰੀਦਣ ਵਾਲਿਆਂ ਨੂੰ ਦੋ ਸੌ ਰੁਪਏ ਘੱਟ ਕੀਮਤ ਉੱਪਰ ਸਿਲੰਡਰ ਮਿਲੇਗਾ ਜਦੋਂ ਕਿ ਬਾਕੀ ਲੋਕਾਂ ਨੂੰ ਆਮ ਕੀਮਤ ਉੱਪਰ ਹੀ ਸਿਲੰਡਰ ਲੈਣੇ ਪੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਬੇਵਕੂਫ਼ ਬਣਾ ਰਹੀ ਹੈ ਅਤੇ ਉਸ ਵੱਲੋਂ ਲਗਾਤਾਰ ਅਜਿਹੇ ਲੌਲੀਪੌਪ ਲੋਕਾਂ ਨੂੰ ਵੰਡੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਸਾਰਿਆਂ ਲਈ ਲਾਗੂ ਹੋਣੀ ਚਾਹੀਦੀ ਸੀ ਪਰ ਕੁਝ ਸੀਮਤ ਵਰਗਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਪ੍ਰਦਰਸ਼ਨਕਾਰੀ ਵਿਜੇ ਕੁਮਾਰ ਨੇ ਕਿਹਾ ਕਿ ਮੱਧਮ ਵਰਗ ਅਤੇ ਗ਼ਰੀਬ ਵਰਗ ਨੂੰ ਇਸ ਸਕੀਮ ਦਾ ਕੋਈ ਲਾਭ ਨਹੀਂ ਮਿਲੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਯੋਜਨਾ ਸਾਰਿਆਂ ਨੂੰ ਦਿੱਤੀ ਜਾਵੇ ਤਾਂ ਜੋ ਲੋਕਾਂ ਦੀ ਜੇਬ ’ਤੇ ਬੋਝ ਘੱਟ ਹੋ ਸਕੇ।

ਇਹ ਵੀ ਪੜ੍ਹੋ:ਆਪ ਅਤੇ ਕਾਂਗਰਸ ਵਿਚਾਲੇ ਵਿਕਾਸ ਕਾਰਜਾਂ ਦੇ ਪ੍ਰੋਜੈਕਟ ਨੂੰ ਲੈਕੇ ਕ੍ਰੈਡਿਟ ਵਾਰ

For All Latest Updates

ABOUT THE AUTHOR

...view details