ਬਠਿੰਡਾ :ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤੀ ਹੈ। ਜਾਣਕਾਰੀ ਅਨੁਸਾਰ ਸਿੱਧੂ ਤਲਵੰਡੀ ਸਾਬੋ ਵਿਧਾਨ ਸਭਾ ਸੀਟ ਤੋਂ 4 ਵਾਰ ਵਿਧਾਇਕ ਰਹੇ ਹਨ। ਉਨ੍ਹਾਂ ਵੱਲੋਂ ਸਾਰੇ ਅਸਤੀਫੇ ਤਿਆਗ ਦਿੱਤੇ ਗਏ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਉਨ੍ਹਾਂ ਦੀ ਸਭ ਤੋਂ ਵੱਡੀ ਭੁੱਲ ਸੀ। ਸਿੱਧੂ ਦਾ ਇਹ ਵੀ ਕਹਿਣਾ ਹੈ ਕਿ ਅਕਾਲੀ ਦਲ ਵਿੱਚ ਤਾਨਾਸ਼ਾਹੀ ਚੱਲ ਰਹੀ ਹੈ।
Former MLA Sidhu Left SAD : ਸਾਬਕਾ ਐੱਮਐਲਏ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਛੱਡੀ, ਪੜ੍ਹੋ ਕੀ ਸੀ ਕਾਰਣ... - ਸਾਬਕਾ ਐੱਮਐਲਏ ਸਿੱਧੂ ਨੇ ਅਕਾਲੀ ਦਲ ਛੱਡੀ
ਸਾਬਕਾ ਐੱਮਐੱਲਏ ਜੀਤ ਮਹਿੰਦਰ ਸਿੰਘ ਸਿੱਧੂ ਨੇ (Former MLA Sidhu Left SAD) ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਅਕਾਲੀ ਦਲ ਉੱਤੇ ਤਾਨਾਸ਼ਾਹੀ ਦਾ ਰਾਜ ਹੋਣ ਦਾ ਇਲਜ਼ਾਮ ਲਗਾਇਆ ਹੈ।
Published : Oct 12, 2023, 7:19 PM IST
ਮੇਰਾ ਕਿਸੇ ਨੇ ਪੱਖ ਨਹੀਂ ਸੁਣਿਆ :ਜਾਣਕਾਰੀ ਮੁਤਾਬਿਕ ਜੀਤ ਮਹਿੰਦਰ ਸਿੱਧੂ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਕੋਈ ਵੀ ਨੋਟਿਸ ਹਾਸਿਲ ਨਹੀਂ ਹੋਇਆ ਹੈ। ਇਸਦੇ ਨਾਲ ਹੀ ਸਿੱਧੂ ਦਾ ਇਹ ਵੀ ਕਹਿਣਾ ਹੈ ਕਿ ਮੈਂ ਕਦੇ ਵੀ ਪਾਰਟੀ ਖਿਲਾਫ ਗੱਲ ਨਹੀਂ ਕੀਤੀ ਅਤੇ ਮੇਰਾ ਕਿਸੇ ਨੇ ਵੀ ਪੱਖ ਨਹੀਂ ਸੁਣਿਆ ਹੈ। ਇਹ ਵੀ ਯਾਦ ਰਹੇ ਕਿ ਜੀਤ ਮਹਿੰਦਰ ਸਿੰਘ ਸਿੱਧੂ 2014 ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਜੀਤ ਸਿੱਧੂ ਨੂੰ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਵੀ ਕੀਤੀ ਸੀ। ਹਾਲਾਂਕਿ ਸਿੱਧੂ ਨੇ ਕਿਹਾ ਕਿ ਮੇਰੀ ਕਿਸੇ ਨੇ ਕਦੇ ਗੱਲ ਨਹੀਂ ਕੀਤੀ ਪਰ ਪ੍ਰਕਾਸ਼ ਸਿੰਘ ਬਾਦਲ ਹੁੰਦੇ ਤਾਂ ਮੈਨੂੰ ਜ਼ਰੂਰ ਵਾਪਸ ਬੁਲਾਉਂਦੇ
- Punjab Pensioners News: ਪੈਨਸ਼ਨਰਾਂ ਨੂੰ ਹੁਣ ਨਹੀਂ ਕੱਟਣੇ ਪੈਣਗੇ ਦਫ਼ਤਰਾਂ ਦੇ ਗੇੜੇ, ਮਾਨ ਸਰਕਾਰ ਨੇ WhatsApp ਨੰਬਰ ਕੀਤਾ ਜਾਰੀ, ਇੱਕ ਮੈਸਜ ਨਾਲ ਹੋਵੇਗਾ ਕੰਮ
- Sukhpal Khaira Drug Case: ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ ਹੋਈ ਸੁਣਵਾਈ, ਫ਼ੈਸਲਾ ਰੱਖਿਆ ਸੁਰੱਖਿਅਤ
- Chandigarh Objectionable Pictures Viral : ਸਕੂਲ ਦੀਆਂ 50 ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ, ਮਾਮਲਾ ਦਰਜ
ਸੁਖਬੀਰ ਦੀ ਕਾਰਗੁਜਾਰੀ ਉੱਤੇ ਸਵਾਲ ਚੁੱਕੇ :ਸਾਬਕਾ ਐਮਐਲਏ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਦੀ ਕਾਰਗੁਜਾਰੀ ਉੱਤੇ ਸਵਾਲ ਵੀ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਆਕਲੀ ਦਲ ਬਾਦਲ ਪਾਰਟੀ ਦਿਸ਼ਾ ਹੀਣ ਹੋਣ ਲੱਗੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਉਪ ਪ੍ਰਧਾਨ ਬਣਾਇਆ ਸੀ। ਉਨ੍ਹਾਂ ਨੇ ਉਸ ਅਹੁਦੇ ਤੋਂ ਅਸਤੀਫਾ ਦੇ ਕੇ ਅਕਾਲੀ ਦਲ ਪਾਰਟੀ ਨੂੰ ਹਮੇਸ਼ਾ ਲਈ ਛੱਡਣ ਦਾ ਐਲਾਨ ਕੀਤਾ ਸੀ। ਕੱਲ੍ਹ ਅਚਾਨਕ ਸੁਖਬੀਰ ਬਾਦਲ ਨੇ 100 ਲੋਕਾਂ ਨੂੰ ਫੋਨ ਕਰਕੇ ਦੱਸਿਆ ਕਿ ਮਹਿੰਦਰ ਸਿੰਘ ਸਿੱਧੂ ਪਾਰਟੀ ਖਿਲਾਫ ਗਤੀਵਿਧੀਆਂ ਕਰ ਰਿਹਾ ਹੈ।