ਬਠਿੰਡਾ: ਇਕ ਪਾਸੇ ਜਿੱਥੇ ਭਗਵੰਤ ਮਾਨ ਵੱਲੋਂ ਅੱਜ ਆਪਣੇ ਸੀਐੱਮ ਅਹੁਦੇ ਲਈ ਸਹੁੰ ਚੁੱਕੀ ਗਈ ਉੱਥੇ ਹੀ ਦੂਜੇ ਪਾਸੇ ਵਿਰੋਧੀ ਪਾਰਟੀਆਂ ਚ ਕਾਫੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਜੀ ਹਾਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਨਵਜੋਤ ਸਿੰਘ ਸਿੱਧੂ ਵੱਲੋਂ ਆਪਣਾ ਅਸਤੀਫਾ ਦੇ ਦਿੱਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਵੱਡਾ ਝਟਕਾ ਲੱਗਾ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮੁੱਢਲੀ ਮੈਂਬਰਸ਼ਿਪ ਤੋਂ ਪਰਿਵਾਰ ਸਣੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਬਾਦਲ ਪਰਿਵਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਬਠਿੰਡਾ ਤੋਂ ਵਿਧਾਨ ਸਭਾ ਚੋਣਾਂ ਕਾਂਗਰਸ ਦੇ ਉਮੀਦਵਾਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬਾਦਲ ਪਰਿਵਾਰ ਨੇ ਖੁੱਲ੍ਹ ਕੇ ਮਦਦ ਕੀਤੀ ਅਤੇ ਅਕਾਲੀ ਵਰਕਰਾਂ ਨੂੰ ਮਨਪ੍ਰੀਤ ਬਾਦਲ ਦੇ ਹੱਕ ਵਿੱਚ ਵੋਟ ਭੁਗਤਣ ਦੇ ਆਦੇਸ਼ ਦਿੱਤੇ।