ਬਠਿੰਡਾ: ਸੂਬੇ ਵਿੱਚ ਭਗਵੰਤ ਮਾਨ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਵੱਡੀ ਪੱਧਰ ਉੱਤੇ ਕਾਰਵਾਈ ਕਰਨ ਦੇ ਦਾਅਵੇ ਕਰਨ ਵਾਲੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਕਾਰਗੁਜ਼ਾਰੀ ਤੇ ਬਠਿੰਡਾ ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ Former Punjab MLA Sarup Chand Singla ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ। Chand Singla raised questions on Bhagwant Mann
ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਵੱਲੋਂ ਫ਼ਸਲਾਂ ਦੀ ਢੋਆ ਢੁਆਈ ਦੇ ਟੈਂਡਰਾਂ ਵਿਚ ਕੀਤੇ ਗਏ। ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਸਬੰਧੀ ਕਰੀਬ ਦੋ ਮਹੀਨੇ ਪਹਿਲਾਂ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਪਰ ਹਾਲੇ ਤੱਕ ਨਾ ਹੀ ਵਿਜੀਲੈਂਸ ਨੇ ਉਨ੍ਹਾਂ ਨੂੰ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕਾਰਵਾਈ ਸਬੰਧੀ ਸੂਚਿਤ ਕੀਤਾ ਗਿਆ ਹੈ।
ਬਠਿੰਡਾ ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨਾਲ ਵਿਸ਼ੇਸ ਗੱਲਬਾਤ ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਖਤਮ ਕਰਨ ਦੇ ਵੱਡੇ ਵੱਡੇ ਦਾਅਵੇ ਕਰਨ ਵਾਲੇ ਭਗਵੰਤ ਮਾਨ ਸਿਰਫ਼ ਆਪਣੇ ਵਿਰੋਧੀਆਂ ਨੂੰ ਦਬਾਉਣ ਲਈ ਅਜਿਹੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ ਜਦੋਂਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਖਿਲਾਫ ਸਾਰੇ ਸਬੂਤ ਪੇਸ਼ ਕੀਤੇ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵੱਡੇ ਵੱਡੇ ਮੰਤਰੀਆਂ ਨੂੰ ਜੇਲ੍ਹ ਭੇਜਣ ਦੇ ਦਾਅਵੇ ਕਰਨ ਵਾਲੇ ਭਗਵੰਤ ਮਾਨ ਵੱਲੋਂ ਆਖਿਰ ਕਿਉਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਫਸਲਾਂ ਦੀ ਢੋਆ ਢੁਆਈ ਦੇ ਟੈਂਡਰਾਂ ਵਿਚ ਕੀਤੇ ਗਏ ਭ੍ਰਿਸ਼ਟਾਚਾਰ ਸੰਬੰਧੀ ਮੌਨੀ ਰਾਏ ਮਸ਼ਵਰਾ ਕਰਕੇ ਚਾਰਾਜੋਈ ਕੀਤੀ ਜਾਵੇਗੀ ਤਾਂ ਜੋ ਭ੍ਰਿਸ਼ਟਾਚਾਰ ਚਾਰ ਕਰਨ ਵਾਲੇ ਸਾਬਕਾ ਵਿੱਚ ਮੰਤਰੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾ ਸਕੇ ਕਿਉਂਕਿ ਇਨ੍ਹਾਂ ਵੱਲੋਂ ਫ਼ਰਜ਼ੀ ਕੰਪਨੀਆਂ ਖੜ੍ਹੀਆਂ ਕਰਕੇ ਮੋਟੇ ਪੈਸਿਆਂ ਦਾ ਲੈਣ ਦੇਣ ਕੀਤਾ ਗਿਆ ਸੀ ਇਸਦੇ ਨਾਲ ਹੀ ਉਨ੍ਹਾਂ ਵਿੱਚੋਂ ਲੈਂਡ ਕਰੂਜ਼ਰ ਜਿਹੀਆਂ ਮਹਿੰਗੀਆਂ ਗੱਡੀਆਂ ਵੀ ਕਢਵਾਈਆਂ ਗਈਆਂ ਸਨ।
ਇਹ ਵੀ ਪੜੋ:-ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਹੋਈ ਪੇਸ਼ੀ