ਬਠਿੰਡਾ: ਜਿੱਥੇ ਅੱਜ ਪੂਰੇ ਦੇਸ਼ ਦੇ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ ਉੱਥੇ ਹੀ ਬਠਿੰਡਾ ਦੇ ਵਿੱਚ ਵੀ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਗਾਂਧੀ ਜੈਯੰਤੀ ਮੌਕੇ ਬਠਿੰਡਾ ਨੂੰ ਪਲਾਸਟਿਕ ਮੁਕਤ ਕਰਨ ਦਾ ਰੱਖਿਆ ਟੀਚਾ - gandhi jayanti
ਬਠਿੰਡਾ 'ਚ ਗਾਂਧੀ ਜੈਯੰਤੀ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਲੋਕਾਂ ਨੂੰ ਬਠਿੰਡਾ ਨੂੰ ਪਲਾਸਟਿਕ ਮੁਕਤ ਬਣਾਉਣ ਦੀ ਅਪੀਲ ਕੀਤੀ।
ਇਸ ਮੌਕੇ ਮਨਪ੍ਰੀਤ ਬਾਦਲ ਨੇ ਸਮਾਜ ਨੂੰ ਗਾਂਧੀ ਜੀ ਦੀ ਜੀਵਨੀ ਬਾਰੇ ਦੱਸਦਿਆਂ ਕਿਹਾ ਕਿ ਗਾਂਧੀ ਜੀ ਦਾ ਕਹਿਣਾ ਸੀ ਕਿ ਦੇਸ਼ ਨੂੰ ਸਵੱਛ ਬਣਾਉਣ ਦੇ ਲਈ ਆਪਣਾ ਆਲਾ ਦੁਆਲਾ ਸਵੱਛ ਰੱਖਿਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਲਾਸਟਿਕ ਦੇ ਲਿਫ਼ਾਫ਼ੇ ਦੀ ਥਾਂ ਖੱਦਰ ਦੇ ਬਣੇ ਥੈਲਿਆਂ ਦੀ ਵਰਤੋਂ ਕੀਤੀ ਜਾਵੇ। ਇਸ ਤਹਿਤ ਨਗਰ ਨਿਗਮ ਬਠਿੰਡਾ ਵੱਲੋਂ ਲੋਕਾਂ ਨੂੰ ਖੱਦਰ ਦੇ ਬਣੇ ਥੈਲੇ ਵੀ ਵੰਡੇ ਗਏ।
ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੀ ਸੋਚ ਸੀ ਕਿ ਦੇਸ਼ ਵਿੱਚ ਧਰਮ, ਜਾਤ, ਰੰਗ ਜਾਂ ਹੋਰ ਮੱਤਭੇਦ ਨਾ ਹੋਣ ਜਿਸ ਦੇ ਨਕਸ਼ੇ ਕਦਮ ਦੇ ਉੱਤੇ ਅੱਜ ਪ੍ਰਣ ਕਰੀਏ ਕਿ ਅਸੀਂ ਇਹ ਸਭ ਛੱਡ ਕੇ ਦੇਸ਼ ਦੀ ਤਰੱਕੀ ਦੀ ਗੱਲ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਦੀ ਵੀ ਅਪੀਲ ਕੀਤੀ।