ਪੰਜਾਬ

punjab

ETV Bharat / state

ਗੈਂਗਸਟਰ ਗੋਲਡੀ ਬਰਾੜ ਤੇ ਗੈਂਗਸਟਰ ਮਨਪ੍ਰੀਤ ਮੰਨਾ ਗੈਂਗ ਦੇ ਮੁਲਜ਼ਮ ਗ੍ਰਿਫ਼ਤਾਰ - Goldie Brar and gangster Manpreet Manna

ਬਠਿੰਡਾ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਅਤੇ ਗੈਂਗਸਟਰ ਮਨਪ੍ਰੀਤ ਮੰਨਾ ਗੈਂਗ ਦੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ (Gangster Goldie Brar update news) ਹੈ।

Gangster Goldie Brar and gangster Manpreet Manna gang partner arrested by Bathinda Police
ਗੈਂਗਸਟਰ ਗੋਲਡੀ ਬਰਾੜ ਤੇ ਗੈਂਗਸਟਰ ਮਨਪ੍ਰੀਤ ਮੰਨਾ ਦੇ ਗੈਂਗ ਦੇ ਮੁਲਜ਼ਮ ਗ੍ਰਿਫ਼ਤਾਰ

By

Published : Oct 15, 2022, 7:36 AM IST

Updated : Oct 15, 2022, 7:58 AM IST

ਬਠਿੰਡਾ:ਜ਼ਿਲ੍ਹਾਂ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਗੈਂਗਸਟਰ ਗੋਲਡੀ ਬਰਾੜ ਅਤੇ ਗੈਂਗਸਟਰ ਮਨਪ੍ਰੀਤ ਮੰਨਾ ਗੈਂਗ ਦੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ (Gangster Goldie Brar update news) ਹੈ। ਜਾਣਕਾਰੀ ਦਿੰਦਿਆਂ ਬਠਿੰਡਾ ਦੇ ਐਸ.ਐਸ.ਪੀ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਰਾਮਾ ਮੰਡੀ ਵਿਖੇ ਇੱਕ ਵਪਾਰੀ ਤੋਂ 1 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਗੈਂਗਸਟਰ ਗੋਲਡੀ ਬਰਾੜ, ਮਨਪ੍ਰੀਤ ਮੰਨਾ ਅਤੇ ਉਸਦੇ ਕਈ ਸਾਥੀ ਸ਼ਾਮਲ ਸਨ, ਜਿਹਨਾਂ ਵਿੱਚੋਂ ਇਸ ਗੈਂਗਸ ਦੇ ਇੱਕ ਹੋਰ ਸਾਥੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਜਿਸਦੀ ਪਛਾਣ ਬਲਵਿੰਦਰ ਸਿੰਘ ਬਾਵਾ ਵਾਸੀ ਪੱਕਾ ਕਲਾਂ ਹੈ ਵੱਜੋਂ ਹੋਈ ਹੈ। ਉਹਨਾਂ ਨੇ ਦੱਸਿਆ ਕਿ ਪੁਲਿਸ ਨੇ ਹੁਣ ਤੱਕ 7 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜੋ:ਆਟੋ ਰਿਕਸ਼ਾ ਪਲਟਣ ਕਾਰਨ 3 ਨੌਜਵਾਨ ਹੋਏ ਗੰਭੀਰ ਜ਼ਖ਼ਮੀ

ਉਹਨਾਂ ਨੇ ਦੱਸਿਆ ਕਿ ਬਲਵਿੰਦਰ ਸਿੰਘ ਬਾਬਾ ਨੇ ਇਸ ਮਾਮਲੇ 'ਚ ਕਥਿਤ ਦੋਸ਼ੀਆਂ ਨੂੰ ਹਥਿਆਰ ਸਪਲਾਈ ਕੀਤੇ ਸਨ, ਰਾਜਸਥਾਨ ਪੁਲਿਸ ਵੀ ਬਲਵਿੰਦਰ ਸਿੰਘ ਬਾਬਾ ਦੀ ਭਾਲ ਕਰ ਰਹੀ ਹੈ, ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਰਾਜਸਥਾਨ ਪੁਲਿਸ ਬਲਵਿੰਦਰ ਸਿੰਘ ਬਾਬਾ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਜਾਵੇਗੀ।

ਗੈਂਗਸਟਰ ਗੋਲਡੀ ਬਰਾੜ ਤੇ ਗੈਂਗਸਟਰ ਮਨਪ੍ਰੀਤ ਮੰਨਾ ਦੇ ਗੈਂਗ ਦੇ ਮੁਲਜ਼ਮ ਗ੍ਰਿਫ਼ਤਾਰ

ਉਥੇ ਹੀ ਉਹਨਾਂ ਨੇ ਦੱਸਿਆ ਕਿ ਮੌੜ ਮੰਡੀ ਵਿੱਚ 2021 ਵਿੱਚ ਹੋਏ ਕਤਲ ਕੇਸ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਹੁਣ ਇਸ ਕਤਲ ਕੇਸ ਵਿੱਚ ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ, ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜੋ:ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਤੇ ਜਗਤਾਰ ਮੂਸਾ ਦਾ ਵਧਿਆ ਪੁਲਿਸ ਰਿਮਾਂਡ

Last Updated : Oct 15, 2022, 7:58 AM IST

ABOUT THE AUTHOR

...view details