ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਪੰਜਾਬ ਸਰਕਾਰ ਕਰੇਗੀ ਜਾਂਚ
ਬਠਿੰਡਾ:ਤਲਵੰਡੀ ਸਾਬੋ ਵਿਖੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਬੀਕੇ ਜੰਜੂਆ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਵੀਕੇ ਜੰਜੂਆ ਦੀ ਆਮਦ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਤਲਵੰਡੀ ਸਾਬੋ ਵਿਖੇ ਇਹ ਏ ਡੀਜੀਪੀ ਐਸ.ਪੀ.ਐਸ. ਪਰਮਾਰ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ਉਤੇ ਹਾਜਰ ਸਨ। ਉਨ੍ਹਾਂ ਵਲੋਂ ਲਾਰੇਂਸ ਬਿਸ਼ਨੋਈ ਨੂੰ ਲੈ ਕੇ ਵੀ ਵੱਡਾ ਬਿਆਨ ਦਿੱਤਾ ਗਿਆ ਹੈ।
ਵੀਕੇ ਜੰਜੂਆ ਦਾ ਸਨਮਾਨ :ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਮੁਖ ਸਕੱਤਰ ਬੀਕੇ ਜੰਜੂਆਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸ ਅਤੇ ਇਸਦੇ ਨਾਲ ਜੁੜੀਆਂ ਹੋਈਆਂ ਇਤਿਹਾਸਕ ਇਮਾਰਤਾਂ ਦੇ ਦਰਸ਼ਨ ਕਰਵਾਏ ਗਏ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਮੁੱਖ ਸਕੱਤਰ ਵੀਕੇ ਜੰਜੂਆ ਦਾ ਸਨਮਾਨ ਕੀਤਾ ਗਿਆ। ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਸਕੱਤਰ ਪੰਜਾਬ ਸਰਕਾਰ ਵੀਕੇ ਜੰਜੂਆ ਨੇ ਕਿਹਾ ਕਿ ਪਿਛਲੇ ਦਿਨੀਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨਿੱਜੀ ਚੈਨਲ ਵੱਲੋਂ ਚਲਾਈ ਗਈ ਹੈ।
ਇਹ ਵੀ ਪੜ੍ਹੋ :Farmers Oppose G-20 : ਕਿਸਾਨ ਜਥੇਬੰਦੀਆਂ ਨੇ ਜੀ-20 ਦਾ ਕੀਤਾ ਤਿੱਖਾ ਵਿਰੋਧ, ਸਰਕਾਰ ਦੀ ਮੇਜ਼ਬਾਨੀ ਉੱਤੇ ਵੀ ਚੁੱਕੇ ਸਵਾਲ
ਵੀਕੇ ਜੰਜੂਆ ਨੇ ਕਿਹਾ ਕਿ ਉਹ ਇੰਟਰਵਿਊ ਪੰਜਾਬ ਦੀ ਨਹੀਂ ਹੈ। ਉਹ ਇੰਟਰਵਿਊ ਕਿਸੇ ਹੋਰ ਸੂਬੇ ਦੀ ਹੈ ਅਤੇ ਇਸ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਇਹ ਇੰਟਰਵਿਊ ਕਿੱਥੇ ਅਤੇ ਕਿਵੇਂ ਦਿੱਤੀ ਗਈ ਇਸਦੀ ਹਾਲੇ ਜਾਂਚ ਹੋ ਰਹੀ ਹੈ। ਰਾਜਸਥਾਨ ਸਰਕਾਰ ਵੱਲੋਂ ਇਸ ਇੰਟਰਵਿਊ ਨੂੰ ਲੈ ਕੇ ਦਿੱਤੇ ਗਏ ਜਵਾਬ ਉੱਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪਹਿਲਾਂ ਹੀ ਸਪਸ਼ਟੀਕਰਨ ਦੇ ਦਿੱਤਾ ਗਿਆ ਹੈ ਕਿ ਇਹ ਇੰਟਰਵਿਊ ਪੰਜਾਬ ਦੀ ਕਿਸੇ ਵੀ ਜੇਲ੍ਹ ਵਿਚ ਨਹੀਂ ਹੋਈ। ਜਿੱਥੇ ਵੀ ਹੋਈ ਹੈ ਉਹ ਇਸ ਮਾਮਲੇ ਦੀ ਜਾਂਚ ਕਰਕੇ ਸੱਚ ਸਾਹਮਣੇ ਲੈ ਕੇ ਆਉਣਗੇ।
ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਮਰਹੂਮ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਜੇਲ੍ਹ ਤੋਂ ਇੱਕ ਨਿੱਜੀ ਟੀਵੀ ਚੈਨਲ ਨਾਲ ਇੰਟਰਵਿਊ ਦੌਰਾਨ ਕੀਤਾ ਗਿਆ ਸੀ। ਇਸ ਵਿਚ ਉਸਨੇ ਕਿਹਾ ਹੈ ਕਿ ਮੂਸੇਵਾਲਾ ਆਪਣੇ ਵਿਰੋਧੀ ਗੈਂਗ ਦਾ ਸਮਰਥਨ ਕਰਦਾ ਸੀ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਨੇ ਵਿੱਕੀ ਮਿੱਡੂਖੇੜਾ ਅਤੇ ਗੁਰਲਾਲ ਬਰਾੜ ਦੀ ਜਾਨ ਲਈ ਸੀ। ਬਿਸ਼ਨੋਈ ਨੇ ਇਹ ਵੀ ਕਿਹਾ ਕਿ ਉਸਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਇੰਟਰਵਿਊ ਦੇ ਮੁਤਾਬਿਕ ਗੋਲਡੀ ਬਰਾੜ ਨੇ ਫੋਨ ਉੱਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਯੋਜਨਾ ਘੜੀ ਸੀ।