ਬਠਿੰਡਾ: ਸਰਕਾਰ ਵਲੋਂ ਪੰਜਾਬ ਦੇ ਸਮੁੱਚੇ ਨਾਮੀ ਗੈਂਗਸਟਰ ਬਠਿੰਡਾ ਜੇਲ੍ਹ 'ਚ ਤਬਦੀਲ ਕਰਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿਰਦਰਦੀ ਵੱਧ ਗਈ ਹੈ। ਜਦੋਂ ਵੀ ਇਨ੍ਹਾਂ ਗੈਂਗਸਟਰਾਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਲਿਆਇਆ ਜਾਂਦਾ ਹੈ ਤਾਂ ਇਸ ਮੌਕੇ ਵੱਡੀ ਗਿਣਤੀ 'ਚ ਸੁਰੱਖਿਆ ਮੁਲਾਜ਼ਮ ਤਾਇਨਾਤ ਕਰਨੇ ਪੈਂਦੇ ਹਨ। ਇਸ ਦੇ ਨਾਲ ਸਰਕਾਰੀ ਹਸਪਤਾਲ ਨੂੰ ਪੁਲਿਸ ਛਾਉਣੀ 'ਚ ਤਬਦੀਲ ਕੀਤਾ ਜਾਂਦਾ ਹੈ। ਜਿਸ ਨਾਲ ਇਲਾਜ ਲਈ ਆਏ ਮਰੀਜ਼ਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਬਠਿੰਡਾ ਜੇਲ੍ਹ ਤੋਂ ਇਲਾਜ ਲਈ ਲਿਆਂਦੇ ਗਏ ਪੰਜਾਬ ਦੇ 'ਏ' ਕੈਟਾਗਰੀ ਦੇ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਹਰਮਨਪ੍ਰੀਤ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਾਸਲ ਲਿਆਉਂਦਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਡਾਕਟਰਾਂ ਦਾ ਕਹਿਣਾ ਹੈ ਕਿ ਦਿਲਪ੍ਰੀਤ ਬਾਬਾ ਅਤੇ ਹਰਮਨਪ੍ਰੀਤ ਦੇ ਪੁਰਾਣੀਆਂ ਲੱਗੀਆਂ ਸੱਟਾਂ ਕਾਰਨ ਦਰਦ ਹੋ ਰਿਹਾ ਸੀ, ਜਿਸ ਕਾਰਨ ਇਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ 'ਚ ਲਿਆਉਂਦਾ ਗਿਆ ਸੀ ਅਤੇ ਚੈੱਕਅੱਪ ਤੋਂ ਬਾਅਦ ਵਾਪਸ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਹੈ।