ਪੰਜਾਬ

punjab

ETV Bharat / state

ਕੋਇਟਾ 'ਚ 73 ਸਾਲਾਂ ਬਾਅਦ ਗੁਰਦੁਆਰਾ ਖੋਲ੍ਹਣ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟਾਈ ਖੁਸ਼ੀ - ਸ੍ਰੀ ਅਕਾਲ ਤਖ਼ਤ ਸਾਹਿਬ

ਪਾਕਿਸਤਾਨ ਦੇ ਸੂਬੇ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ਵਿੱਚ ਪਿਛਲੇ 73 ਸਾਲਾਂ ਤੋਂ ਬੰਦ ਪਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਮੁੜ ਤੋਂ ਸੰਗਤਾਂ ਲਈ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਗਤ ਕੀਤਾ ਹੈ।

ਪਾਕਿਸਤਾਨ ਦੇ ਕੋਇਟਾ 'ਚ 73 ਸਾਲਾਂ ਬਾਅਦ ਗੁਰਦੁਆਰਾ ਖੋਲ੍ਹਣ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟਾਈ ਖੁਸ਼ੀ
ਪਾਕਿਸਤਾਨ ਦੇ ਕੋਇਟਾ 'ਚ 73 ਸਾਲਾਂ ਬਾਅਦ ਗੁਰਦੁਆਰਾ ਖੋਲ੍ਹਣ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟਾਈ ਖੁਸ਼ੀ

By

Published : Jul 23, 2020, 8:10 PM IST

ਬਠਿੰਡਾ: ਪਾਕਿਸਤਾਨ ਦੇ ਸੂਬੇ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ਵਿੱਚ ਪਿਛਲੇ 73 ਸਾਲਾਂ ਤੋਂ ਬੰਦ ਪਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਮੁੜ ਤੋਂ ਸੰਗਤਾਂ ਲਈ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਗਤ ਕੀਤਾ ਹੈ।

ਵੇਖੋ ਵੀਡੀਓ

ਵੀਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਕਤ ਗੁਰਦੁਆਰਾ ਸਾਹਿਬ ਪਿਛਲੇ 73 ਸਾਲਾਂ ਤੋਂ ਬੰਦ ਪਿਆ ਸੀ, ਜਿਸ ਨੂੰ ਖੁਲ੍ਹਵਾਉਣ ਲਈ ਬਲੋਚਿਸਤਾਨ ਦੇ ਸਿੱਖਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ: ਈਟੀਵੀ ਭਾਰਤ ਦੀ ਖ਼ਬਰ ਦਾ ਅਸਰ, ਮੁਹੰਮਦ ਯਾਸਿਰ ਦੀ ਮਿਹਨਤ ਦਾ ਪਿਆ ਮੁੱਲ

ਉਨ੍ਹਾਂ ਕਿਹਾ ਕਿ ਉਕਤ ਗੁਰਦੁਆਰਾ ਸਾਹਿਬ ਨੂੰ ਖੁਲ੍ਹਵਾਉਣ ਲਈ ਅਦਾਲਤਾਂ ਦਾ ਸਹਾਰਾ ਲੈਣ ਵਾਲੇ ਸਿੱਖ ਵਧਾਈ ਦੇ ਪਾਤਰ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸਾਹਿਬ ਖੁਲ੍ਹਵਾਉਣ ਲਈ ਸਹਿਯੋਗ ਦੇਣ 'ਤੇ ਪਾਕਿਸਤਾਨ ਸਰਕਾਰ, ਬਲੋਚਿਸਤਾਨ ਸਰਕਾਰ, ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਵੀ ਧੰਨਵਾਦ ਕੀਤਾ ਹੈ।

ABOUT THE AUTHOR

...view details