ਬਠਿੰਡਾ: ਸੁਨਾਮ ਨਗਰ ਦੀ ਗਲੀ ਨੰਬਰ 2 ਵਿੱਚ ਇੱਕ ਕੁੜੀ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਕੁੜੀ ਦਾ ਨਾਂਅ ਸੋਨਿਕਾ ਹੈ ਤੇ ਉਸ ਦੀ ਉਮਰ ਕਰੀਬ 22 ਸਾਲ ਦੱਸੀ ਜਾ ਰਹੀ ਹੈ।
ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਮੈਂਬਰ ਜੱਗਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਸੁਨਾਮ ਨਗਰ ਵਿੱਚ ਇੱਕ ਕੁੜੀ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਇਸ ਮਗਰੋਂ ਉਨ੍ਹਾਂ ਨੇ ਮੌਕੇ ਉੱਤੇ ਪਹੁੰਚ ਕੇ ਦੇਖਿਆ ਤਾਂ ਕੁੜੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਥਾਣਾ ਕੈਨਾਲ ਕਾਲੋਨੀ ਪੁਲਿਸ ਨੂੰ ਦਿੱਤੀ। ਫਿਲਹਾਲ ਉਨ੍ਹਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।