ਬਠਿੰਡਾ: ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾ ਦਿੱਤੀ ਗਈ ਹੈ। ਇਸ ਤੋਂ ਬਾਅਦ ਸ਼ਹਿਰ ਵਿੱਚ ਸਥਿਤ ਸੈਂਟਰਲ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਵੀ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ: ਬੇਅਦਬੀ ਮਾਮਲੇ 'ਤੇ ਬਿਕਰਮ ਮਜੀਠੀਆ ਨੇ ਸਾਧੇ ਕੈਪਟਨ 'ਤੇ ਨਿਸ਼ਾਨੇ

ਦੱਸ ਦਈਏ ਕਿ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਵਿੱਚ ਕਰੀਬ 105 ਕਸ਼ਮੀਰੀ ਵਿਦਿਆਰਥੀ ਆਪਣੀ ਪੜ੍ਹਾਈ ਕਰ ਰਹੇ ਹਨ। ਇਸ ਬਾਰੇ ਸੈਂਟਰਲ ਯੂਨੀਵਰਸਿਟੀ ਦੇ ਸਕਿਉਰਿਟੀ ਇੰਚਾਰਜ ਉਮੇਸ਼ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਦੇ ਅਧਿਕਾਰੀਆਂ ਨੇ ਸੈਂਟਰਲ ਯੂਨੀਵਰਸਿਟੀ ਦਾ ਜਾਇਜ਼ਾ ਲਿਆ ਸੀ ਤੇ ਉਨ੍ਹਾਂ ਦੱਸਿਆ ਕਿ ਕਸ਼ਮੀਰੀ ਵਿਦਿਆਰਥੀਆਂ ਨੂੰ 24 ਘੰਟੇ ਦੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ, ਉਨ੍ਹਾਂ ਦੇ ਮਨ 'ਚ ਕਿਸੇ ਵੀ ਤਰ੍ਹਾਂ ਦਾ ਡਰ ਨਹੀਂ ਹੈ।
ਉੱਥੇ ਹੀ ਡੀਐਸਪੀ ਗੁਰਜੀਤ ਸਿੰਘ ਨੇ ਦੱਸਿਆ ਕਿ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾ ਦਿੱਤੀ ਹੈ ਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਨਹੀਂ ਦਿੱਤਾ ਜਾਵੇਗਾ। ਜੰਮੂ-ਕਸ਼ਮੀਰ 'ਚ ਧਾਰਾ 370 ਖ਼ਤਮ ਕਰ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਤੋਂ ਲੱਦਾਖ ਨੂੰ ਵੱਖ ਕਰਕੇ ਕੇਂਦਰ ਸ਼ਾਸਿਤ ਸੂਬਾ ਐਲਾਨ ਦਿੱਤਾ ਗਿਆ ਹੈ।