ਪੰਜਾਬ

punjab

ਬਠਿੰਡਾ ਦੇ ਸੀਵਰੇਜ਼ ਨਿਕਾਸੀ 'ਤੇ ਖਰਚ ਹੋਣਗੇ ਕਰੋੜਾਂ : ਬ੍ਰਹਮ ਮਹਿੰਦਰਾ

By

Published : Aug 11, 2019, 5:16 PM IST

ਪੰਜਾਬ ਦੇ ਨਿਕਾਸ ਮੰਤਰੀ ਬ੍ਰਹਮ ਮਹਿੰਦਰਾ ਨੇ ਐਤਵਾਰ ਨੂੰ ਬਠਿੰਡਾ ਵਿੱਚ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਵਿੱਚ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ।

ਬ੍ਰਹਮ ਮਹਿੰਦਰਾ

ਬਠਿੰਡਾ : ਪੰਜਾਬ ਦੇ ਨਿਕਾਸ ਮੰਤਰੀ ਬ੍ਰਹਮ ਮਹਿੰਦਰਾ ਨੇ ਐਤਵਾਰ ਨੂੰ ਬਠਿੰਡਾ ਵਿੱਚ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਸ਼ਹਿਰ ਦੇ ਨਗਰ ਨਿਗਮ ਦੇ ਵਿਕਾਸ ਦੀ ਚਰਚਾ ਕੀਤੀ।

ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੀਂਹ ਨਾਲ ਕਈ ਲੋਕਾਂ ਦਾ ਨੁਕਸਾਨ ਹੋਇਆ ਹੈ ਜਿਸ ਦੇ ਨੁਕਸਾਨ ਦੀ ਜਾਣਕਾਰੀ ਹਾਸਲ ਕਰਨ ਲਈ ਅਧਿਕਾਰੀਆਂ ਨੂੰ ਕਹਿ ਦਿੱਤਾ ਗਿਆ ਹੈ।

ਵੇਖੋ ਵੀਡੀਓ

ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਅੰਮ੍ਰਿਤ ਯੋਜਨਾ ਦੇ ਤਹਿਤ ਬਠਿੰਡਾ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਵਿੱਚ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕੁੱਝ ਦਿਨਾਂ ਵਿੱਚ ਹੀ ਟੈਂਡਰ ਕੱਢੇ ਜਾਣਗੇ।

ਇਹ ਵੀ ਪੜ੍ਹੋ : ਵਿਰਾਸਤ-ਏ-ਖ਼ਾਲਸਾ ਬਣਿਆ ਏਸ਼ੀਆ ਦੀ ਸ਼ਾਨ

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਰੂਪ ਵਿੱਚ ਬਠਿੰਡੇ ਲਈ ਸੋਚ ਰਹੇ ਹਨ ਅਤੇ ਉਹ ਹਰ ਵਿਕਾਸ ਕਾਰਜ ਤੇ ਨਜ਼ਰ ਰੱਖ ਰਹੇ ਹਨ।

ਬ੍ਰਹਮ ਮਹਿੰਦਰਾ ਨੇ ਕਿਹਾ ਕਿ ਅਗਾਮੀ ਮਾਨਸੂਨ ਵਿੱਚ ਬਠਿੰਡਾ ਦੇ ਲੋਕਾਂ ਨੂੰ ਬਰਸਾਤੀ ਪਾਣੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਸਾਰੇ ਨਗਰ ਨਿਗਮ ਦੇ ਮੇਅਰਾਂ ਨਾਲ ਉਹ ਚੰਡੀਗੜ੍ਹ ਵਿੱਚ ਜਲਦੀ ਬੈਠਕ ਕਰਣਗੇ।

ABOUT THE AUTHOR

...view details