ਬਠਿੰਡਾ: ਪੰਜਾਬ ਸਰਕਾਰ ਵੱਲੋਂ ਅਕਸਰ ਹੀ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਪੱਧਰ 'ਤੇ ਉਹ ਵਾਅਦੇ ਪੂਰ ਨਹੀਂ ਚੜ੍ਹਦੇ। ਦਿੱਲੀ ਵਿਧਾਨਸਭਾ ਚੋਣਾਂ ਵਿੱਚ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਾਸ਼ਣਾਂ ਵਿੱਚ ਕਿਹਾ ਸੀ ਕਿ ਪੰਜਾਬ ਵਿੱਚ 5500 ਸਮਾਰਟ ਸਕੂਲ ਬਣਾਏ ਜਾਣੇ ਹਨ ਅਤੇ ਕਈ ਬਣਾ ਦਿੱਤੇ ਗਏ ਹਨ ਪਰ ਅਸਲ ਵਿੱਚ ਕਈ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਖ਼ਸਤਾ ਹੈ। ਸਕੂਲ ਆਪਣੇ ਪੈਰਾਂ 'ਤੇ ਹੀ ਬਹੁਤ ਮੁਸ਼ਕਲ ਨਾਲ ਖੜਾ ਹੈ।
ਸ਼ਹਿਰ ਦੇ ਪੌਸ਼ ਇਲਾਕੇ ਵਿੱਚ ਸਰਕਾਰੀ ਚਾਰ ਕਮਰਿਆਂ ਵਿੱਚ ਇੱਕ ਸਰਕਾਰੀ ਐਲੀਮੈਂਟਰੀ ਸਕੂਲ ਚੱਲ ਰਿਹਾ ਹੈ। ਇਸ ਸਕੂਲ ਵਿੱਚ 50 ਤੋਂ ਜ਼ਿਆਦਾ ਬੱਚੇ ਸਿੱਖਿਆ ਹਾਸਲ ਕਰ ਰਹੇ ਹਨ, ਜਦੋਂ ਈਟੀਵੀ ਭਾਰਤ ਨੇ ਸਕੂਲ ਵਿੱਚ ਜਾ ਕੇ ਉਨ੍ਹਾਂ ਨੂੰ ਸ਼ੂਟ ਕਰਨਾ ਚਾਹਿਆ, ਤਾਂ ਉਥੇ ਮੌਕੇ 'ਤੇ ਮੌਜੂਦ ਅਧਿਆਪਕਾਂ ਨੇ ਅਜਿਹਾ ਕਰਨ ਤੋਂ ਮਨ੍ਹਾ ਕਰ ਦਿੱਤਾ ਜਿਸ ਤੋਂ ਬਾਅਦ ਸਕੂਲ ਦੀ ਛੁੱਟੀ ਸਮੇਂ ਸਕੂਲ ਨੂੰ ਕਵਰ ਕੀਤਾ ਗਿਆ। ਅਧਿਆਪਿਕਾਂ ਨੇ ਕੈਮਰੇ ਅੱਗੇ ਆ ਕੇ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।