ਤਲਵੰਡੀ ਸਾਬੋ: ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਤੇ ਦਿਨ ਐਲਾਨ ਕੀਤਾ ਗਿਆ ਸੀ ਕਿ ਲੱਖਾ ਸਿਧਾਣਾ ਨੂੰ ਨਾਲ ਲੈ ਕੇ ਮੋਰਚਾ ਅੱਗੇ ਤੋਰਿਆ ਜਾਵੇਗਾ, ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਮੋਹਰੀ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਦੀਪ ਸਿੱਧੂ ‘ਤੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਦੀਪ ਸਿੱਧੂ ਨਾਲ ਭਵਿੱਖ ‘ਚ ਕਦੇ ਵੀ ਸੰਯੁਕਤ ਕਿਸਾਨ ਮੋਰਚਾ ਮਿਲ ਕੇ ਨਹੀਂ ਚੱਲ ਸਕਦਾ। ਦੱਸ ਦਈਏ ਕਿ ਗੁਰਨਾਮ ਸਿੰਘ ਚਢੂਨੀ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਹੋਏ ਸਨ ਜਿਥੇ ਉਹਨਾਂ ਨੇ ਕਿਹਾ ਕਿ ਲੱਖਾ ਸਿਧਾਣਾ ਨੇ ਤਾਂ ਸਿਰਫ ਅਨੁਸ਼ਾਸ਼ਨ ਭੰਗ ਕੀਤਾ ਜੀ ਜਦਕਿ ਦੀਪ ਸਿੱਧੂ ਨੇ ਅੰਦੋਲਨ ਨੂੰ ਢਾਹ ਲਾਈ ਹੈ।
ਇਹ ਵੀ ਪੜੋ: ਕੋਰੋਨਾ ਪਾਜ਼ੀਟਿਵ ਰਾਬਰਟ ਵਾਡਰਾ, ਪ੍ਰਿਯੰਕਾ ਗਾਂਧੀ ਨੇ ਖੁਦ ਨੂੰ ਕੀਤਾ ਇਕਾਂਤਵਾਸ