ਬਠਿੰਡਾ: ਜ਼ਿਲ੍ਹੇ ਦੇ ਪਿੰਡ ਗੁਮਤੀ ਕਲਾਂ 'ਚ ਰਹਿਣ ਵਾਲੇ ਹਰਬੰਸ ਸਿੰਘ ਨੂੰ ਮਲੇਸ਼ੀਆ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ, ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਹਰਬੰਸ ਨੂੰ ਵਾਪਸ ਵਤਨ ਲਿਆਉਣ ਦੀ ਅਪੀਲ ਕੀਤੀ ਹੈ।
ਮਲੇਸ਼ੀਆ 'ਚ ਗ੍ਰਿਫ਼ਤਾਰ ਕੀਤੇ ਗਏ ਹਰਬੰਸ ਦੇ ਪਰਿਵਾਰ ਨੇ ਲਗਾਈ ਸਰਕਾਰ ਤੋਂ ਮਦਦ ਦੀ ਗੁਹਾਰ - punjabi khabran
ਮਲੇਸ਼ੀਆ 'ਚ ਗ੍ਰਿਫ਼ਤਾਰ ਕੀਤੇ ਗਏ ਹਰਬੰਸ ਸਿੰਘ ਦੇ ਪਰਿਵਾਰ ਨਾਲ ਈਟੀਵੀ ਭਾਰਤ ਦੀ ਗੱਲਬਾਤ। ਪਰਿਵਾਰ ਨੇ ਸਰਕਾਰ ਤੋਂ ਹਰਬੰਸ ਨੂੰ ਵਾਪਸ ਲਿਆਉਣ ਦੀ ਗੁਹਾਰ ਲਗਾਈ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ।
ਹਰਬੰਸ ਦੇ ਪਿੰਡ ਗੁਮਤੀ ਕਲਾਂ 'ਚ ਉਸ ਦਾ ਪਰਿਵਾਰ ਰਹਿੰਦਾ ਹੈ। ਹਰਬੰਸ ਦੇ ਪਰਿਵਾਰ ਨਾਲ ਈਟੀਵੀ ਭਾਰਤ ਨੇ ਗੱਲਬਾਤ ਕੀਤੀ ਤਾਂ ਪਰਿਵਾਰ ਨੇ ਦੱਸਿਆ ਕਿ ਹਰਬੰਸ 11 ਮਹੀਨੇ ਪਹਿਲਾਂ ਮਲੇਸ਼ੀਆ ਰੋਜ਼ੀ ਰੋਟੀ ਲਈ ਗਿਆ ਸੀ। ਪਰ ਹੁਣ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਹਰਬੰਸ ਦੇ ਪਰਿਵਾਰ ਨੇ ਸਰਕਾਰ ਤੋਂ ਗੁਹਾਰ ਲਗਾਈ ਕਿ ਉਸ ਨੂੰ ਸਹੀ ਸਲਾਮਤ ਵਤਨ ਵਾਪਸ ਲਿਆਂਦਾ ਜਾਵੇ। ਹਰਬੰਸ ਦੇ ਪਰਿਵਾਰ ਵਿੱਚ ਉਸ ਦੇ ਮਾਤਾ-ਪਿਤਾ, ਪਤਨੀ ਅਤੇ ਬੱਚੇ ਹਨ। ਪਰਿਵਾਰ ਦੀ ਮਾਲੀ ਹਾਲਤ ਬੇਹੱਦ ਤਰਸਯੋਗ ਹੈ। ਜਿਸ ਦੇ ਚਲਦੇ ਗਰੀਬੀ ਦੂਰ ਕਰਨ ਲਈ ਹਰਬੰਸ ਨੂੰ ਵਿਦੇਸ਼ ਜਾਣਾ ਪਿਆ।