ਬਠਿੰਡਾ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਹਨ, ਉਸੇ ਤਰ੍ਹਾਂ ਹੀ ਚੋਣ ਮੈਦਾਨ ਭੱਖਦਾ ਜਾ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ ਨੂੰ ਸੁਪਰਿਮ ਕੋਰਟ ਵੱਲੋਂ ਵੱਡੀ ਰਾਹਤ ਮਿਲਣ ਤੋਂ ਬਾਅਦ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਮੰਤਰੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਨੂੰ ਵੇਖਦਿਆਂ ਅਜਿਹੇ ਕਦਮ ਉਠਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕੀਤਾ ਜਾ ਸਕੇ।
ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਰਾਜਾ ਵੜਿੰਗ ਦੀ ਕਾਰਗੁਜ਼ਾਰੀ 'ਤੇ ਉਠਾਏ ਸਵਾਲ ਪਹਿਲਾਂ ਉਨ੍ਹਾਂ ਦੀਆਂ ਬੱਸਾਂ ਨਜਾਇਜ਼ ਤੌਰ 'ਤੇ ਬੰਦ ਕੀਤੀਆਂ ਅਤੇ ਹੁਣ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਵੀ ਟਰਾਂਸਪੋਰਟ ਅਧਿਕਾਰੀ ਬੱਸਾਂ ਛੱਡਣ ਲਈ ਰਿਸ਼ਵਤ ਮੰਗ ਰਹੇ ਹਨ, ਜਿਸ ਤਹਿਤ ਮਰਜ਼ 50 ਹਜ਼ਾਰ ਰੁਪਿਆ ਰਿਸ਼ਵਤ ਦੇਣ ਦੇ ਬਾਵਜੂਦ 1 ਲੱਖ ਰੁਪਿਆ ਹੋਰ ਰਿਸ਼ਤੇਦਾਰ ਤੋਂ ਮੰਗਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਿਆਸੀ ਤੌਰ 'ਤੇ ਉਨ੍ਹਾਂ ਨੂੰ ਕਮਜ਼ੋਰ ਕਰਨ ਲਈ ਆਰਥਿਕਤਾ ਅਤੇ ਨੁਕਸਾਨ ਕੀਤਾ ਜਾ ਰਿਹਾ ਹੈ। ਪਰ ਹਲਕੇ ਦੇ ਲੋਕਾਂ ਦੇ ਮਿਲ ਰਹੇ ਪਿਆਰ ਦੇ ਚੱਲਦਿਆਂ ਉਹਨਾਂ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਰਾਰੀ ਹਾਰ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਵੱਲੋਂ ਵੱਡੇ ਕਾਰੋਬਾਰਾਂ ਨੂੰ ਮਾਫ਼ੀਆਂ ਦਾ ਨਾਮ ਦੇਣ 'ਤੇ ਬੋਲਦਿਆਂ ਡਿੰਪੀ ਢਿੱਲੋਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਸਪੱਸ਼ਟ ਹੋ ਗਿਆ ਕਿ ਵੱਡੇ ਕਾਰੋਬਾਰੀਆਂ ਨੂੰ ਬਦਨਾਮ ਇਹਨਾਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਜਿਹੇ ਵਤੀਰੇ ਖਿਲਾਫ਼ ਮਾਣਯੋਗ ਅਦਾਲਤ ਵਿੱਚ ਡੈਫੀਨੇਸ਼ਨ ਦਾ ਟਿਕਟ ਮੰਤਰੀ ਰਾਜਾ ਵੜਿੰਗ ਪਾਰਟੀ ਬਣਾਇਆ ਜਾਵੇਗਾ, ਉਹਨਾਂ ਕਿਹਾ ਕਿ ਇਹੋ ਹਲਕਾ ਗਿੱਦੜਬਾਹਾ ਵਿੱਚ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਉਪਰਾਲੇ ਕਰਨ ਉਤੇ ਹੀ ਚੋਣ ਲੜਨਗੇ।
ਇਹ ਵੀ ਪੜੋ:- ਕੇਜਰੀਵਾਲ ਭਗਵੰਤ ਮਾਨ ਨੂੰ ਸੀ.ਐਮ ਚਿਹਰਾ ਐਲਾਨਣ ਫਿਰ ਦੇਣ ਗਰੰਟੀਆਂ: ਡਾ ਰਾਜ ਕੁਮਾਰ ਵੇਰਕਾ