ਬਠਿੰਡਾ : ਹਲਕਾ ਦਿਹਾਤੀ ਦੇ ਪਿੰਡ ਕੋਟ ਫੱਤਾ ਵਿਖੇ ਐਤਨਾਰ ਨੂੰ ਨੰਨ੍ਹੀ ਛਾਂ ਮੁਹਿੰਮ ਦੇ 14 ਸਾਲ ਪੂਰੇ ਹੋਣ ਉੱਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਸਿਖਲਾਈ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜਿੱਥੇ ਮਹਿੰਗਾਈ (Harsimrat Badal on AAP) ਕਾਰਨ ਦੇਸ਼ ਦਾ ਵਿਚਲਾ ਹਰੇਕ ਵਰਗ ਪ੍ਰੇਸ਼ਾਨ ਹੈ, ਉਥੇ ਹੀ ਪੰਜਾਬ ਵਿਚਲੀ ਸਰਕਾਰ ਵੱਲੋਂ ਪੰਜਾਬੀਆਂ ਨੂੰ ਲੁੱਟਣ ਲਈ ਲਗਾਤਾਰ ਦਿੱਲੀ ਤੋਂ ਹੁਕਮ ਲਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਵਿਚਲੇ ਸ਼ਰਾਬ ਨੀਤੀ ਨੂੰ ਪੰਜਾਬ ਵਿੱਚ ਪੰਜਾਬੀਆਂ ਨੂੰ ਲੁੱਟਣ ਲਈ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਮਾਣ ਸਰਕਾਰ ਚੁੱਪ ਹੈ। ਚਾਹੇ ਉਹ ਪਾਰਲੀਮੈਂਟ ਦਾ ਮਸਲਾ ਹੋਵੇ ਅਤੇ ਚਾਹੇ ਬੀਬੀਐਮਬੀ ਦਾ ਮੁੱਦਾ ਹੋਵੇ ਤੇ ਚਾਹੇ ਹੋਰ ਮੁੱਦੇ ਹੁਣ ਭਗਵੰਤ ਮਾਨ ਵੱਲੋਂ ਚੁੱਪੀ ਸਾਧੀ ਹੋਈ ਹੈ ਅਤੇ ਪੰਜਾਬ ਦੇ ਹੱਕਾਂ ਤੇ ਡਾਕਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਤੁਸੀਂ ਸਾਰੀਆਂ ਹੀ ਸਰਕਾਰਾਂ ਨੂੰ ਵੇਖ ਲਿਆ, ਜੋ ਵੀ ਵਿਅਕਤੀ ਭ੍ਰਿਸ਼ਟਾਚਾਰ (Nanhi Chhaan By Harsimrat Badal) ਨਾਲ ਲਿਪਤ ਹੈ। ਉਸ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ, ਭਾਵੇਂ ਉਹ ਕੋਈ ਵੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚਲੀ ਸਰਕਾਰ ਨੂੰ ਦਿੱਲੀ ਬੈਠੇ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਵਲੋਂ ਚਲਾਇਆ ਹੀ ਨਹੀਂ ਜਾ ਰਿਹਾ, ਉੱਥੇ ਉਨ੍ਹਾਂ ਵੱਲੋਂ ਪੰਜਾਬੀਆਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਅਜਿਹੇ ਫ਼ੈਸਲੇ ਲਗਾਤਾਰ ਕੀਤੇ ਜਾ ਰਹੇ ਹਨ ਜੋ ਕਿ ਪੰਜਾਬ ਦੇ ਹਿੱਤ ਵਿੱਚ ਨਹੀਂ ਹਨ।