ਬਠਿੰਡਾ:ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ‘ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਬਠਿੰਡਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਦਾਨ ਵਿੱਚ ਉਤਾਰੇ ਗਏ। ਪ੍ਰਕਾਸ਼ ਸਿੰਘ ਭੱਟੀ ਨੇ ਅੱਜ ਬਠਿੰਡਾ ਦੇ ਗੁਰਦੁਆਰਾ ਹਾਜੀ ਰਤਨ ਸਾਹਿਬ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਇਸ ਮੌਕੇ ਬਠਿੰਡਾ ਤੋਂ ਪਾਰਲੀਮੈਂਟ (Parliament) ਹਰਸਿਮਰਤ ਕੌਰ ਬਾਦਲ (Rasimrat Kaur Badal) ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ‘ਤੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ 100 ਹਲਕਿਆਂ ਦੀ ਯਾਤਰਾ ਨੂੰ ਰੱਦ ਕੀਤਾ ਹੈ।
ਉਨ੍ਹਾਂ ਨੇ ਕਿਹਾ, ਕਿ ਸੰਯੁਕਤ ਕਿਸਾਨ ਮੋਰਚੇ ਦੇ ਸਵਾਲਾਂ ਦੇ ਜਵਾਬ ਦੇਣ ਲਈ ਇੱਕ ਕਮੇਟੀ ਬਣਾਈ ਗਈ ਹੈ। ਇਸ ਮੌਕੇ ਹਰਸਿਮਰਤ ਕੌਰ ਬਾਦਲ (Rasimrat Kaur Badal) ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਕਿਸਾਨਾਂ (Farmers) ਦੀ ਪਾਰਟੀ ਕਿਹਾ, ਉਨ੍ਹਾਂ ਨੇ ਕਿਹਾ, ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੋ ਕਿਸਾਨਾਂ ਲਈ ਕੀਤਾ ਹੈ, ਉਹ ਕਦੇ ਵੀ ਤੇ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ।
ਉਨ੍ਹਾਂ ਨੇ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤੋਂ ਹੀ ਕਿਸਾਨਾਂ ਦੇ ਨਾਲ ਹੈ, ਤੇ ਹਮੇਸ਼ਾ ਕਿਸਾਨਾਂ ਦੇ ਨਾਲ ਹੀ ਰਹੇਗੀ। ਉਨ੍ਹਾ ਸੰਯੁਕਤ ਕਿਸਾਨ ਮੋਰਚੇ ਨੂੰ ਅਪੀਲ ਕੀਤੀ, ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਆਪਸੀ ਭਾਈਚਾਰਕ ਸਾਂਝ ਨੂੰ ਬਣਾਏ ਰੱਖਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕ ਰੱਸੇ ਨਾਲ ਨਾ ਬੰਨਿਆ ਜਾਵੇ, ਤਾਂ ਜੋ ਸੂਬੇ ਦਾ ਮਾਹੌਲ ਸ਼ਾਂਤਮਈ ਬਣਿਆ ਰਹੇ।