ਬਠਿੰਡਾ: ਪੰਜਾਬ ਵਿੱਚ ਲਗਾਤਾਰ ਵਧ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਰੋਕਣ ਲਈ, ਜਿੱਥੇ ਪੁਲਿਸ ਵੱਲੋਂ ਵੱਡੇ ਪੱਧਰ ਉੱਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਨਸ਼ਾ ਛੁਡਾਉਣ ਲਈ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਲਗਾਤਾਰ ਖੁੱਲ੍ਹ ਰਹੇ ਹਨ। ਸਿਹਤ ਵਿਭਾਗ ਅਤੇ ਬਠਿੰਡਾ ਪੁਲਿਸ ਵੱਲੋਂ ਰਾਮਪੁਰਾ ਫੂਲ ਹੋ ਕੇ ਵੇਚ ਛਾਪੇਮਾਰੀ ਕਰਦੇ ਹੋਏ ਇਕ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਵਿੱਚੋਂ 22 ਮਰੀਜ਼ ਅਤੇ 8 ਸਟਾਫ ਮੈਂਬਰਾਂ ਨੂੰ ਕਾਬੂ ਕੀਤਾ ਹੈ।
ਸਿਹਤ ਵਿਭਾਗ ਦੇ ਡਾਕਟਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰਾਮਪੁਰਾ ਫੂਲ ਹਲਕੇ ਵਿਚ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ ਜਿਸ ਉੱਤੇ ਉਨ੍ਹਾਂ ਵੱਲੋਂ ਪੁਲਿਸ ਨੂੰ ਲੈ ਕੇ ਛਾਪੇਮਾਰੀ ਕੀਤੀ ਗਈ ਹੈ। ਮੌਕੇ 'ਤੇ 22 ਮਰੀਜ਼ਾਂ ਅਤੇ 8 ਨਸ਼ਾ ਛਡਾਊ ਕੇਂਦਰ ਦੇ ਸਟਾਫ ਦੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਜੋ ਕਿ ਮੌਕੇ ਤੋਂ ਫਰਾਰ ਹੋ ਗਿਆ ਸੀ ਖਿਲਾਫ ਕਾਨੂੰਨੀ ਕਾਰਵਾਈ ਕਰਵਾਈ ਜਾ ਰਹੀ ਹੈ।