ਬਠਿੰਡਾ: ਮਨੁੱਖੀ ਅਧਿਕਾਰ ਦਿਵਸ ਮੌਕੇ ਆਰਐੱਮਪੀਆਈ ਪਾਰਟੀ ਨੇ ਦੇਸ਼ ਭਰ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ। ਇਸ ਮੌਕੇ ਆਰਐੱਮਪੀਆਈ ਪਾਰਟੀ ਨੇ ਡੀਸੀ ਦਫ਼ਤਰ ਤੋਂ ਲੈ ਕੇ ਬੱਸ ਸਟੈਂਡ ਤੱਕ ਰੋਸ ਮਾਰਚ ਕੱਢਿਆ ਤੇ ਨਾਲ ਹੀ ਪੁਤਲਾ ਸਾੜਿਆ।
ਮਨੁੱਖੀ ਅਧਿਕਾਰ ਦਿਵਸ ਮੌਕੇ RMPI ਨੇ ਔਰਤਾਂ ਖ਼ਿਲਾਫ਼ ਅਤਿਆਚਾਰ ਨੂੰ ਲੈ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - Human Rights Day
ਬਠਿੰਡਾ ਵਿੱਚ ਮਨੁੱਖੀ ਅਧਿਕਾਰ ਦਿਵਸ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਪਾਰਟੀ ਨੇ ਦੇਸ਼ ਭਰ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਮਾਰਚ ਕੱਢਿਆ।
ਇਸ ਰੋਸ ਮਾਰਚ ਦੀ ਅਗਵਾਈ ਕਰ ਰਹੇ ਆਰਐਮਪੀਆਈ ਲਪਾਰਟੀ ਦੇ ਜ਼ਿਲ੍ਹਾ ਸਕੱਤਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਸੂਬਾ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਨਾਰੀ ਸੁਰੱਖਿਆ ਦੇ ਖੋਖਲੇ ਦਾਅਵੇ ਕਰਨ ਵਾਲੀ ਸਰਕਾਰਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਅਰਥੀ ਸਾੜੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹੈਦਰਾਬਾਦ ਵਿੱਚ ਮਹਿਲਾ ਡਾਕਟਰ ਦੇ ਨਾਲ ਹੋਏ ਬਲਾਤਕਾਰ ਅਤੇ ਕਤਲ ਦੇ ਮਾਮਲੇ ਉੱਤੇ ਐਨਕਾਊਂਟਰ ਕੀਤੇ ਗਏ ਦੋਸ਼ੀਆਂ ਦਾ ਐਨਕਾਊਂਟਰ ਹੋਣਾ ਨਿੰਦਣਯੋਗ ਹੈ। ਪ੍ਰਕਾਸ਼ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ ਨੂੰ ਇਹ ਅਧਿਕਾਰ ਦਿੱਤਾ ਜਾਵੇ ਤਾਂ ਪੁਲਿਸ ਕਈ ਬੇਕਸੂਰਾਂ ਨੂੰ ਅਜਿਹੇ ਐਨਕਾਊਂਟਰ ਦਾ ਸ਼ਿਕਾਰ ਬਣਾ ਸਕਦੀ ਹੈ, ਇਸ ਲਈ ਜੋ ਹੈਦਰਾਬਾਦ ਵਿੱਚ ਮਹਿਲਾ ਵੈਟਰਨਰੀ ਡਾਕਟਰ ਦੇ ਨਾਲ ਵਾਪਰੇ ਹਾਦਸੇ ਦੇ ਦੋਸ਼ੀਆਂ ਨਾਲ ਹੋਇਆ ਉਹ ਅਧਿਕਾਰ ਪੁਲਿਸ ਨੂੰ ਨਹੀਂ ਦੇਣਾ ਚਾਹੀਦਾ।