ਪੰਜਾਬ

punjab

ETV Bharat / state

ਸ਼ਰਾਬ ਪੀਣ ਤੋਂ ਮਨ੍ਹਾ ਕਰਨ 'ਤੇ ਪਤੀ ਨੇ ਪਤਨੀ ਨੂੰ ਮਾਰੀ ਗੋਲੀ - ਪਤੀ ਨੇ ਪਤਨੀ ਨੂੰ ਮਾਰੀ ਗੋਲੀ

ਸ਼ਰਾਬ ਪੀਣ ਤੋਂ ਮਨ੍ਹਾ ਕਰਨ 'ਤੇ ਪਤੀ ਨੇ ਆਪਣੀ ਹੀ ਪਤਨੀ ਨੂੰ ਗੋਲੀ ਮਾਰ ਦਿੱਤੀ ਜਿਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਜਾਨ ਬਚ ਗਈ।

ਫ਼ੋਟੋ

By

Published : Sep 30, 2019, 5:57 PM IST

ਬਠਿੰਡਾ: ਪਤਨੀ ਵੱਲੋਂ ਸ਼ਰਾਬ ਪੀਣ ਤੋਂ ਮਨ੍ਹਾਂ ਕਰਨ 'ਤੇ ਪਤੀ ਦਾ ਗੁੱਸਾ ਇਨ੍ਹਾਂ ਹਾਵੀ ਹੋ ਗਿਆ ਕਿ ਉਸ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਿਸ ਤੋਂ ਬਾਅਦ ਆਰੋਪੀ ਭੁਪਿੰਦਰ ਸਿੰਘ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।

ਵੇਖੋ ਵੀਡੀਓ

ਡੀਐੱਸਪੀ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੁਪਿੰਦਰ ਸਿੰਘ ਜੋ ਕਿ ਸ਼ਰਾਬ ਪੀਣ ਦਾ ਆਦੀ ਸੀ। ਉਸ ਦੇ ਪਰਿਵਾਰ ਵਾਲੇ ਉਸ ਦੇ ਸ਼ਰਾਬ ਪੀਣ ਤੋਂ ਕਾਫ਼ੀ ਪਰੇਸ਼ਾਨ ਸਨ। ਐਤਵਾਰ ਦੇਰ ਰਾਤ ਭੁਪਿੰਦਰ ਸਿੰਘ ਨੇ ਆਪਣੀ ਪਤਨੀ ਰਾਜਿੰਦਰ ਕੌਰ ਨੂੰ ਗੋਲੀ ਮਾਰ ਦਿੱਤੀ ਜਿਸ ਦੇ ਚੱਲਦਿਆਂ ਉਸ ਦੀ ਮੌਕੇ 'ਤੇ ਮੌਤ ਹੋ ਗਈ। ਇਸ ਤੋਂ ਬਾਅਦ ਆਰੋਪੀ ਭੁਪਿੰਦਰ ਸਿੰਘ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਪਰ ਉਹ ਬਚ ਗਿਆ ਅਤੇ ਗੰਭੀਰ ਰੂਪ ਨਾਲ ਫੱਟੜ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਸਿਵਲ ਹਸਪਤਾਲ ਦੇ ਡਾਕਟਰ ਨੇ ਭੁਪਿੰਦਰ ਸਿੰਘ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਰੈਫ਼ਰ ਕਰ ਦਿੱਤਾ ਹੈ। ਡੀਐੱਸਪੀ ਨੇ ਦੱਸਿਆ ਕਿ ਭੁਪਿੰਦਰ ਸਿੰਘ ਦੀ ਹਾਲਤ ਅਜੇ ਠੀਕ ਦੱਸੀ ਜਾ ਰਹੀ ਹੈ ਅਤੇ ਥਾਣਾ ਸੰਗਤ ਵਿਖੇ ਆਰੋਪੀ ਭੁਪਿੰਦਰ ਸਿੰਘ ਦੇ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਅਗਲੀ ਪੜਤਾਲ ਕਰਨ ਵਿੱਚ ਜੁਟ ਗਈ ਹੈ।

ABOUT THE AUTHOR

...view details