ਪੰਜਾਬ

punjab

ETV Bharat / state

ਸੁਖਬੀਰ ਬਾਦਲ ਨੇ ਕੀਤਾ ਕਿਸਾਨਾਂ ਦੇ ਹੱਕ 'ਚ ਵੱਡਾ ਐਲਾਨ

ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਵਿਖੇ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਦਾ ਦੌਰਾ ਕੀਤਾ। ਉਹਨਾਂ ਦੱਸਿਆ ਕਿ ਸੂਬੇ ਦੀ ਮਾਲਵਾ ਪੱਟੀ ਵਿਚ ਲੱਖਾਂ ਏਕੜ ਜ਼ਮੀਨ ਵਿਚ ਫਸਲ ਤਬਾਹ ਹੋ ਗਈ ਹੈ। ਇਸਦੇ ਤਹਿਤ ਹੀ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਵਾਸਤੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਦਾ ਐਲਾਲ ਕਰਨ ਲਈ ਕਿਹਾ। ਸਰਦਾਰ ਬਾਦਲ ਨੇ ਕਿਸਾਨਾਂ ਨੂੰ ਬੀ ਟੀ ਕਾਟਨ ਦੇ ਨਕਲੀ ਬੀਜ਼ ਸਪਲਾਈ ਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਦੀ ਵੀ ਮੰਗ ਕੀਤੀ।

ਸੁਖਬੀਰ ਬਾਦਲ ਨੇ ਕੀਤਾ ਕਿਸਾਨਾਂ ਦੇ ਹੱਕ 'ਚ ਵੱਡਾ ਐਲਾਨ
ਸੁਖਬੀਰ ਬਾਦਲ ਨੇ ਕੀਤਾ ਕਿਸਾਨਾਂ ਦੇ ਹੱਕ 'ਚ ਵੱਡਾ ਐਲਾਨ

By

Published : Sep 26, 2021, 1:43 PM IST

ਬਠਿੰਡਾ: ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਬਠਿੰਡਾ ਵਿਖੇ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਦਾ ਦੌਰਾ ਕੀਤਾ। ਉਹਨਾਂ ਦੱਸਿਆ ਕਿ ਸੂਬੇ ਦੀ ਮਾਲਵਾ ਪੱਟੀ ਵਿਚ ਲੱਖਾਂ ਏਕੜ ਜ਼ਮੀਨ ਵਿਚ ਫਸਲ ਤਬਾਹ ਹੋ ਗਈ ਹੈ। ਇਸਦੇ ਤਹਿਤ ਹੀ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਲਈ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਲਈ ਕਿਹਾ। ਉਨ੍ਹਾਂ ਨੇ ਕਿਸਾਨਾਂ ਨੂੰ ਬੀ ਟੀ ਕਾਟਨ ਦੇ ਨਕਲੀ ਬੀਜ਼ ਸਪਲਾਈ ਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਦੀ ਵੀ ਮੰਗ ਕੀਤੀ। ਉਹਨਾਂ ਇਹ ਵੀ ਮੰਗ ਕੀਤੀ ਕਿ ਖੇਤ ਮਜ਼ਦੂਰ ਜਿਹਨਾਂ ਦਾ ਜੀਵਨ ਨਿਰਬਾਹ ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਪ੍ਰਭਾਵਤ ਹੋਵੇਗਾ, ਨੂੰ ਵੀ 15 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ।

ਬਾਦਲ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਪ੍ਰਭਾਵਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਮੁਆਵਜ਼ੇ ਦਾ ਐਲਾਨ ਨਾ ਕੀਤਾ ਤਾਂ ਫਿਰ ਅਕਾਲੀ ਦਲ 3 ਅਕਤੂਬਰ ਨੂੰ ਬਠਿੰਡਾ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗਾ। ਉਹਨਾਂ ਨੇ ਕਿਸਾਨਾ ਨੂੰ ਇਹ ਵੀ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਾਰੇ ਕਿਸਾਨਾਂ ਵਾਸਤੇ ਸਾਰੀਆਂ ਫਸਲਾਂ ਦੇ ਬੀਮੇ ਦੀ ਸਕੀਮ ਸ਼ੁਰੂ ਕਰੇਗੀ।

ਸੁਖਬੀਰ ਬਾਦਲ ਨੇ ਕੀਤਾ ਕਿਸਾਨਾਂ ਦੇ ਹੱਕ 'ਚ ਵੱਡਾ ਐਲਾਨ

ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਬੀ ਟੀ ਕਾਟਨ ਦੇ ਨਕਲੀ ਬੀਜ ਸਪਲਾਈ ਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਉਹਨਾਂ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਨਕਲੀ ਬੀ ਟੀ ਕਾਟਨ ਦੇ ਬੀਜ ਕਿਸਾਨਾਂ ਨੂੰ ਵੇਚੇ ਗਏ ਜੋ ਕਿ ਨਰਮੇ ਦੀ ਫ਼ਸਲ ਤਬਾਹ ਕਰਨ ਵਾਸਤੇ ਗੁਲਾਬੀ ਸੁੰਡੀ ਦੇ ਪਸਾਰ ਲਈ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪਹਿਲਾਂ ਬੀਜ ਘੁਟਾਲੇ ਲਈ ਜ਼ਿੰਮੇਵਾਰ ਸਨ ਅਤੇ ਜੇਕਰ ਸਰਕਾਰ ਨੇ ਪਹਿਲਾਂ ਸਖ਼ਤੀ ਨਾਲ ਕਾਰਵਾਈ ਕੀਤੀ ਹੁੰਦੀ ਤਾਂ ਮੌਜੂਦਾ ਸੰਕਟ ਟਾਲਿਆ ਜਾ ਸਕਦਾ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਮੁਤਾਬਕ ਕੰਮ ਨਹੀਂ ਕੀਤਾ ਤੇ ਖਿੱਤੇ ਵਿਚ ਨਰਮੇ ਦੀ ਪ੍ਰੋਸੈਸਿੰਗ ਲਈ ਜ਼ੋਰ ਨਹੀਂ ਦਿੱਤਾ। ਉਹਨਾਂ ਕਿਹਾ ਕਿ ਸਿਰਫ ਇਸੇ ਸਦਕਾ ਹੀ ਕਿਸਾਨਾਂ ਨੂੰ ਵਾਜਬ ਭਾਅ ਮਿਲ ਸਕਦਾ ਸੀ ਤੇ ਕਿਸਾਨ ਕਰਜ਼ੇ ਦੇ ਜੰਜਾਲ ਤੋਂ ਮੁਕਤ ਹੋ ਸਕਦੇ ਸਨ।
ਇਕ ਹੋਰ ਸਵਾਲ ਦੇ ਜਵਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਵਿਚ ਗ਼ੈਰ ਕਾਂਗਰਸੀ ਤੇ ਗੈਰ ਭਾਜਪਾ ਸਰਕਾਰ ਸਮੇਂ ਦੀ ਜ਼ਰੂਰਤ ਹਨ । ਉਹਨਾਂ ਕਿਹਾ ਕਿ ਕੇਂਦਰੀ ਪਾਰਟੀਆਂ ਲੋਕਾਂ ਦੀਆਂ ਮੁਸ਼ਕਿਲਾਂ ਨਹੀਂ ਸਮਝ ਰਹੀਆਂ ਤੇ ਇਹ ਸਿਰਫ ਖੇਤਰੀ ਪਾਰਟੀਆਂ ਹਨ ਜੋ ਆਪੋ ਆਪਣੇ ਸੂਬੇ ਦੀਆਂ ਇੱਛਾਵਾਂ ਨੂੰ ਸਮਝ ਕੇ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ:-ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ: ਵਿਦਿਆਰਥੀਆਂ ਦਾ ਸੰਘਰਸ਼ ਲਿਆਇਆ ਰੰਗ

ABOUT THE AUTHOR

...view details