ਬਠਿੰਡਾ: ਕਾਊਂਟਰ ਇੰਟੈਲੀਜੈਂਸ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ ਅਤੇ ਟੀਮ ਨੇ ਤਿੰਨ ਮੁਲਜ਼ਮਾਂ ਨੂੰ ਅੱਠ ਪਿਸਤੌਲਾਂ ਸਣੇ ਗ੍ਰਿਫਤਾਰ ਕੀਤਾ ਹੈ। ਇਸ ਗੈਂਗ ਦੇ ਤਿੰਨ ਮੈਂਬਰ ਯੂਏਪੀਏ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ (Three members lodged in Sangrur Jail under UAPA) ਦੱਸੇ ਜਾ ਰਹੇ ਹਨ। ਇਹ ਗਿਰੋਹ ਕਿਸੇ ਧਾਰਮਿਕ ਆਗੂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨ ਦੀ ਫਰਾਕ ਵਿੱਚ ਸਨ, ਪੁਲਿਸ ਨੇ ਇਹਨਾਂ ਕੋਲੋਂ 8 ਪਿਸਤੌਲ ਅਤੇ ਇੱਕ ਆਲਟੋ ਕਾਰ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ 6 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਦਕਿ ਤਿੰਨ ਮੁਲਜ਼ਮ ਹਣ ਵੀ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ ਅਤੇ ਸੰਗਰੂਰ ਜੇਲ੍ਹ ਵਿੱਚ ਬੰਦ ਹਨ।
ਗੁਪਤ ਸੂਚਨਾ ਦੇ ਅਧਾਰ ਉੱਤੇ ਕਾਰਵਾਈ:ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ (Counter Intelligence Police of Bathinda) ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕੁੱਝ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੇ ਇੱਕ ਆਲਟੋ ਕਾਰ 'ਚ ਸਵਾਰ ਤਿੰਨ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਕੋਲੋਂ 8 ਪਿਸਤੌਲ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਲੋਕ ਕਿਸੇ ਧਾਰਮਿਕ ਆਗੂ ਨੂੰ ਨਿਸ਼ਾਨਾ ਬਣਾਉਣ ਦੀ ਤਾਕ ਵਿੱਚ ਸਨ ਅਤੇ ਇਨ੍ਹਾਂ ਦਾ ਨਾਂਅ ਭੁਪਿੰਦਰ ਸਿੰਘ, ਰਮਨ ਕੁਮਾਰ ਉਰਫ਼ ਰਾਮੀ ਅਤੇ ਜਗਜੀਤ ਸਿੰਘ ਟੇਨਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।
- ਜੱਜ ਵਜੋਂ 2 ਸਿੱਖ ਵਕੀਲਾਂ ਦੀ ਨਿਯੁਕਤੀ ਨਾ ਕੀਤੇ ਜਾਣ ‘ਤੇ ਭੜਕੇ ਜਥੇਦਾਰ, ਕਿਹਾ- ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਬਰਾਬਰ ਘਟਨਾ
- Police Action Against Terror Module: ਅੱਤਵਾਦੀ ਮਾਡਿਊਲ ਦਾ ਪੰਜਾਬ ਪੁਲਿਸ ਨੇ ਕੀਤਾ ਪਰਦਾਫਾਸ਼, ਹਥਿਆਰਾਂ ਸਣੇ ਤਿੰਨ ਕੀਤੇ ਕਾਬੂ
- NIA Raid In Punjab: ਖਾਲਿਸਤਾਨੀ ਨੈੱਟਵਰਕ ਨੂੰ ਤੋੜਨ ਲਈ NIA ਨੇ ਪੰਜਾਬ 'ਚ ਨੱਪੀ ਪੈੜ, ਮੋਗਾ ਅਤੇ ਖੰਨਾ ਸਮੇਤ ਕਈ ਥਾਵਾਂ 'ਤੇ ਮਾਰੀ ਰੇਡ