ਬਠਿੰਡਾ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸ਼ਾਮ ਦੇ 6 ਵਜੇ ਤੋਂ ਲਾਕਡਾਊਨ ਲਗਾਉਣ ਦੇ ਆਦੇਸ਼ ਦਿੱਤੇ ਸਨ।ਜਿਸ ਦੇ ਤਹਿਤ ਬਠਿੰਡਾ ਦੇ ਸਮੁੱਚੇ ਬਾਜ਼ਾਰ 5 ਵਜੇ ਬੰਦ ਕਰਵਾ ਦਿੱਤੇ ਗਏ ਸਨ ਅਤੇ 6 ਵਜੇ ਪੁਲਿਸ ਨੇ ਕਰਫ਼ਿਊ ਲਗਾ ਦਿੱਤਾ ਸੀ।ਪੁਲਿਸ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਉੱਤੇ ਨਾਕਾਬੰਦੀ ਕਰਕੇ ਆਉਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ।
ਪੁਲਿਸ ਅਧਿਕਾਰੀ ਭੁਪਿੰਦਰਜੀਤ ਸਿੰਘ ਵਿਰਕ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਸੀਂ ਸ਼ਾਮ 5 ਵਜੇ ਸ਼ਹਿਰ ਦੇ ਸਮੁੱਚੇ ਬਾਜ਼ਾਰ ਬੰਦ ਕਰਵਾ ਦਿੱਤੇ ਸਨ ਅਤੇ 6 ਵਜੇ ਲਾਕਡਾਊਨ ਲਗਵਾ ਦਿੱਤਾ ਸੀ।ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਇਸ ਤੋਂ ਬਾਅਦ ਸ਼ਹਿਰ ਵਿਚ ਨਾਕਾਬੰਦੀ ਕਰਕੇ ਆਉਣ-ਜਾਣ ਵਾਲਿਆਂ ਦੀ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਜਿਹੜੇ ਲੋਕਾਂ ਨੂੰ ਕੋਈ ਐਮਰਜੈਂਸੀ ਕੰਮ ਸੀ ਸਿਰਫ਼ ਉਨ੍ਹਾਂ ਨੂੰ ਹੀ ਛੂਟ ਦਿੱਤੀ ਗਈਪੁਲਿਸ ਅਧਿਕਾਰੀ ਭੁਪਿੰਦਰਜੀਤ ਸਿੰਘ ਵਿਰਕ ਨੇ ਕਿਹਾ ਹੈ ਕਿ ਅਸੀਂ ਸ਼ਰਾਬ ਦੇ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਹੈ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਦੇ ਅਨੁਸਾਰ ਸ਼ਰਾਬ ਦੀਆਂ ਦੁਕਾਨਾਂ ਸ਼ਾਮ ਨੂੰ 5 ਵਜੇ ਬੰਦ ਕਰਨ ਦੀ ਹਦਾਇਤ ਦਿੱਤੀ ਹੈ।