ਬਠਿੰਡਾ: ਥਾਣਾ ਨਥਾਣਾ ਅਧੀਨ ਪੈਂਦੇ ਪਿੰਡ ਕਲਿਆਣ ਸੁੱਖਾ ਵਿੱਚ ਬੀਤੀ ਰਾਤ ਜ਼ਮੀਨ ਖਾਤਰ ਪੁੱਤ ਨੇ ਤੇਜ਼ਧਾਰ ਹਥਿਆਰ ਨਾਲ ਮਾਂ ਦਾ ਕਤਲ ਕਰ ਦਿੱਤਾ। ਇਸ ਕਤਲ ਦਾ ਪਤਾ ਸਵੇਰੇ ਉਸ ਸਮੇਂ ਲੱਗਿਆ, ਜਦੋਂ ਮ੍ਰਿਤਕ ਹਰਭਜਨ ਕੌਰ ਦਾ ਭਰਾ ਪਿਆਰਾ ਸਿੰਘ ਮੌਕੇ ’ਤੇ ਪਹੁੰਚਿਆ।
ਜ਼ਮੀਨ ਖਾਤਰ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ - ਜ਼ਮੀਨ ਦੇ ਲਾਲਚ 'ਚ ਪੁੱਤ ਨੇ
ਬਠਿੰਡਾ ਅਧੀਨ ਪੈਂਦੇ ਪਿੰਡ ਕਲਿਆਣ ਸੁੱਖਾ ਵਿੱਚ ਬੀਤੀ ਰਾਤ ਜ਼ਮੀਨ ਖਾਤਰ ਪੁੱਤ ਨੇ ਤੇਜ਼ਧਾਰ ਹਥਿਆਰ ਨਾਲ ਮਾਂ ਦਾ ਕਤਲ ਕਰ ਦਿੱਤਾ।
ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਮ੍ਰਿਤਕ ਦੇ ਭਰਾ ਪਿਆਰਾ ਸਿੰਘ ਵਾਸੀ ਪਿੰਡ ਕੋਟੜਾ ਕੌੜਾ ਨੇ ਦੱਸਿਆ ਕਿ ਉਸ ਦਾ ਭਾਣਜਾ ਸੁਰਜੀਤ ਸਿੰਘ ਆਪਣੀ ਮਾਂ ਨੂੰ ਜ਼ਮੀਨ ਖਾਤਰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਜਿਸ ਦੇ ਚੱਲਦਿਆਂ ਬੀਤੀ ਰਾਤ ਉਸ ਨੇ ਆਪਣੀ ਪਤਨੀ ਨਾਲ ਮਿਲ ਕੇ ਆਪਣੀ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ।
ਇਸ ਮੌਕੇ ਜਾਂਚ ਅਧਿਕਾਰੀ ਨਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ ਬਜ਼ੁਰਗ ਮਹਿਲਾ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਮ੍ਰਿਤਕ ਹਰਭਜਨ ਕੌਰ ਦੀ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।