ਸੋਸ਼ਲ ਮੀਡੀਆ ਤੋਂ ਪ੍ਰਭਾਵਿਤ ਹੋ ਕੇ ਲਾਰੈਂਸ ਬਿਸ਼ਨੋਈ ਨੂੰ ਮਿਲਣ ਜੇਲ੍ਹ ਪਹੁੰਚੀਆਂ ਦੋ ਲੜਕੀਆਂ...
ਬਠਿੰਡਾ : ਸੋਸ਼ਲ ਮੀਡੀਆ ਤੋਂ ਪ੍ਰਭਾਵਤ ਹੋ ਕੇ ਦਿੱਲੀ ਦੀਆਂ ਰਹਿਣ ਵਾਲੀਆਂ ਦੋ ਨਾਬਾਲਗ ਲੜਕੀਆਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਾਰਡਕੌਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈ ਪਹੁੰਚ ਗਈਆਂ ਪਰ ਜੇਲ੍ਹ ਦੇ ਬਾਹਰ ਸਖਤ ਸੁਰੱਖਿਆ ਪ੍ਰਬੰਧ ਹੋਣ ਕਾਰਨ ਇਹ ਅੰਦਰ ਦਾਖਲ ਨਹੀਂ ਹੋ ਸਕੀਆਂ ਤਾਂ ਇਨ੍ਹਾਂ ਨੇ ਜੇਲ੍ਹ ਦੇ ਬਾਹਰ ਤਸਵੀਰਾਂ ਖਿੱਚਣੀਆਂ ਸ਼ੁਰੂ ਕਰ ਦਿੱਤੀਆਂ। ਇਸ ਉਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਦੀ ਸੂਚਨਾ ਪੰਜਾਬ ਪੁਲਿਸ ਨੂੰ ਦਿੱਤੀ ਗਈ, ਜਿਨ੍ਹਾਂ ਵੱਲੋਂ ਲੜਕੀਆਂ ਨੂੰ ਹਿਰਾਸਤ ਵਿੱਚ ਲੈ ਕੇ ਸਖੀ ਸੈਂਟਰ ਭੇਜਿਆ ਗਿਆ। ਜ਼ਿਲ੍ਹਾ ਬਾਲ ਵਿਕਾਸ ਅਧਿਕਾਰੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਦੋਵੇਂ ਨਾਬਾਲਗ ਲੜਕੀਆਂ ਨੂੰ ਉਨ੍ਹਾਂ ਵੱਲੋਂ ਸਖੀ ਸੈਂਟਰ ਵਿੱਚ ਰੱਖਿਆ ਗਿਆ ਹੈ ਅਤੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ :Kotakpura Golikand: ਐੱਸਐੱਸ ਮਾਨ ਤੇ ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਉਤੇ ਫੈਸਲਾ ਅੱਜ
ਦਿੱਲੀ ਤੋਂ ਬਠਿੰਡਾ ਪਹੁੰਚੀਆਂ ਸਨ ਲੜਕੀਆਂ :ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਨਾਬਾਲਗ ਲੜਕੀਆਂ ਸੋਸ਼ਲ ਮੀਡੀਆ ਤੋਂ ਪ੍ਰਭਾਵਤ ਹੋ ਕੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਵਾਸਤੇ ਪਹੁੰਚੀਆਂ ਸਨ, ਜਿਥੇ ਜੇਲ੍ਹ ਪ੍ਰਸ਼ਾਸਨ ਵੱਲੋਂ ਪੁਲਿਸ ਰਾਹੀਂ ਦੋਵਾਂ ਲੜਕੀਆਂ ਨੂੰ ਸਖੀ ਸੈਂਟਰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਲੜਕੀਆਂ ਦਿੱਲੀ ਦੀਆਂ ਰਹਿਣ ਵਾਲੀਆਂ ਹਨ। ਉਨ੍ਹਾਂ ਦੇ ਮਾਤਾ ਪਿਤਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜੋ ਇਨ੍ਹਾਂ ਨੂੰ ਲੈਣ ਲਈ ਬਠਿੰਡਾ ਆਏ ਹਨ। ਉਨ੍ਹਾਂ ਵੱਲੋਂ ਫਿਲਹਾਲ ਲੜਕੀਆਂ ਦੀ ਕੌਂਸਲਿੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ :Chandigarh Governor Meeting : ਪੰਜਾਬ ਦੇ ਰਾਜਪਾਲ ਅੱਜ ਚੰਡੀਗੜ੍ਹ ਪ੍ਰਸ਼ਾਸਕ ਨਾਲ ਬੈਠਕ ਜਾਰੀ, ਮੈਟਰੋ ਪ੍ਰਾਜੈਕਟ ਸਬੰਧੀ ਹੋ ਸਕਦੀ ਚਰਚਾ
ਲਾਰੈਂਸ ਬਿਸ਼ਨੋਈ ਦੇ ਪਿੰਡ ਦੀਆਂ ਲਈਆਂ ਸੀ ਟਿਕਟਾਂ :ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਦੋ ਨਾਬਾਲਗ ਲੜਕੀਆਂ ਬਠਿੰਡਾ ਦੀ ਕੇਂਦਰੀ ਜੇਲ੍ਹ ਜੋ ਕਿ ਗੋਬਿੰਦਪੁਰਾ ਪਿੰਡ ਵਿੱਚ ਬਣੀ ਹੋਈ ਹੈ, ਵਿਖੇ ਆਟੋ ਰਾਹੀਂ ਪਹੁੰਚੀਆਂ ਅਤੇ ਵੱਖ-ਵੱਖ ਥਾਵਾਂ ਤੋਂ ਸੈਲਫੀ ਲੈਣ ਲੱਗੀਆਂ, ਜਿਸ ਦਾ ਪਤਾ ਚੱਲਦਿਆਂ ਹੀ ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਲੜਕੀਆਂ ਵੱਲੋਂ ਲਾਰੈਂਸ ਬਿਸ਼ਨੋਈ ਦੇ ਪਿੰਡ ਜਾਣ ਲਈ ਰੇਲਵੇ ਦੀ ਟਿਕਟਾਂ ਬੁੱਕ ਕਰਵਾਈਆਂ ਗਈਆਂ ਸਨ। ਇਨ੍ਹਾਂ ਨੇ ਬਠਿੰਡਾ ਦੇ ਰੇਲਵੇ ਸਟੇਸ਼ਨ ਉਤੇ ਆਪਣਾ ਸਮਾਨ ਰੱਖ ਕੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਜਾ ਕੇ ਸੈਲਫੀਆਂ ਲਈਆਂ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਸਖੀ ਸੈਂਟਰ ਭੇਜਿਆ ਗਿਆ ਸੀ।