ਬਠਿੰਡਾ: ਕੇਂਦਰੀ ਜੇਲ੍ਹ ਵਿੱਚ ਬੰਦ ਇੱਕ ਹਵਾਲਾਤੀ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ 15 ਦਿਨ ਪਹਿਲਾਂ 29/12/19 ਨੂੰ ਬਲਵਿੰਦਰ ਸਿੰਘ 'ਤੇ ਨਸ਼ਾ ਤਸਕਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਬਲਵਿੰਦਰ ਸਿੰਘ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸੀ।
ਬਠਿੰਡਾ ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਹੋਈ ਮੌਤ - ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਹੋਈ ਮੌਤ
ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਪੁਲਿਸ ਵੱਲੋਂ ਜਾਂਚ ਜਾਰੀ ਹੈ।
ਫ਼ੋਟੋ
ਜਿਸ ਤੋਂ ਬਾਅਦ ਅਚਾਨਕ ਬਲਵਿੰਦਰ ਸਿੰਘ ਦੀ ਮੌਤ ਹੋ ਗਈ। ਬਲਵਿੰਦਰ ਸਿੰਘ ਦੇ ਮ੍ਰਿਤਕ ਸਰੀਰ ਨੂੰ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਸਰਕਾਰੀ ਹਸਪਤਾਲ ਦੇ ਡਾਕਟਰਾਂ ਦੀ ਜਾਣਕਾਰੀ ਮੁਤਾਬਕ ਬਲਵਿੰਦਰ ਸਿੰਘ ਦੀ ਮੌਤ 4 ਘੰਟੇ ਪਹਿਲਾਂ ਹੋ ਚੁੱਕੀ ਸੀ।
ਹਾਲਾਂਕਿ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਪੜਤਾਲ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦਾ ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ।