ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਪਿੰਡ ਮਲੂਕਾ ਦੇ ਗੁਰਦੁਆਰਾ ਤਾਰੂਆਣਾ ਸਾਹਿਬ ਵਿੱਚ ਪਹੁੰਚਿਆ। ਇੱਥੇ ਨਗਰ ਕੀਰਤਨ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਨਾਲ ਹੀ ਸਕੂਲੀ ਬੱਚਿਆਂ ਨੇ ਵੀ ਫ਼ੌਜੀ ਬੈਂਡ ਨਾਲ ਸਵਾਗਤ ਕੀਤਾ।
ਕੌਮਾਂਤਰੀ ਨਗਰ ਕੀਰਤਨ ਪਹੁੰਚਿਆ ਬਠਿੰਡਾ, ਸਕੂਲੀ ਬੱਚਿਆਂ ਨੇ ਫ਼ੌਜੀ ਬੈਂਡ ਨਾਲ ਕੀਤਾ ਸਵਾਗਤ - International nagar kirtan
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬਠਿੰਡਾ ਦੇ ਪਿੰਡ ਮਲੂਕਾ ਵਿੱਚ ਪਹੁੰਚਿਆ। ਇੱਥੇ ਨਗਰ ਕੀਰਤਨ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਫ਼ੋਟੋ
ਇਹ ਕੌਮਾਂਤਰੀ ਨਗਰ ਕੀਰਤਨ ਸਲਾਬਤਪੁਰਾ ਤੇ ਰਾਮਪੁਰਾ ਹੁੰਦਿਆਂ ਪਿੰਡ ਮਲੂਕਾ ਵਿੱਚ ਪਹੁੰਚਿਆ ਜਿਸ ਤੋਂ ਬਾਅਦ ਇਹ ਨਗਰ ਕੀਰਤਨ ਸੰਗਤਾਂ ਨੂੰ ਨਿਹਾਲ ਕਰਦਾ ਹੋਇਆ ਫ਼ਰੀਦਕੋਟ ਪਹੁੰਚੇਗਾ। ਦੱਸ ਦਈਏ, ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ 1 ਅਗਸਤ ਨੂੰ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਸੀ ਜਿਸ ਦੀ ਸਮਾਪਤੀ 5 ਨਵੰਬਰ ਨੂੰ ਭਾਰਤ ਦੇ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ।
ਇਹ ਵੀ ਪੜ੍ਹੋ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਅੱਜ ਪਹੁੰਚੇਗਾ ਫ਼ਰੀਦਕੋਟ
Last Updated : Oct 29, 2019, 8:02 PM IST